ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 22 ਨੂੰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ
Publish Date: Tue, 20 Jan 2026 06:32 PM (IST)
Updated Date: Wed, 21 Jan 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 22 ਜਨਵਰੀ 2026 ਦਿਨ ਵੀਰਵਾਰ ਨੂੰ ਸਕਾਈ ਇੰਟਰਨੈਸ਼ਨਲ ਕੰਪਨੀ, ਪਟਿਆਲਾ ਵੱਲੋਂ ਮੈਨੇਜਮੈਂਟ ਟ੍ਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ 22 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਇੱਛੁਕ ਪ੍ਰਾਰਥੀ ਆਪਣੇ ਅਸਲ ਸਰਟੀਫ਼ਿਕੇਟ ਦੀਆਂ ਫ਼ੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਇੰਟਰਵਿਊ ਦਾ ਸਮਾਂ ਸਵੇਰੇ 10:30 ਤੋਂ 1:00 ਵਜੇ ਤੱਕ ਰੱਖਿਆ ਗਿਆ ਹੈ।