ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ’ਚ ਪਲੇਸਮੈਂਟ ਕੈਂਪ 6 ਨੂੰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ
Publish Date: Fri, 03 Apr 2026 08:03 PM (IST)
Updated Date: Sat, 04 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 6 ਅਪ੍ਰੈਲ 2026 ਦਿਨ ਸੋਮਵਾਰ ਨੂੰ ਸੱਤਿਆ ਮੈਕਰੋ ਕੈਪੀਟਲ ਲਿਮਟਡ ਵੱਲੋਂ ਈਡੀਓ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ ਸੀਮਾ 20 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫ਼ਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਸਰਟੀਫ਼ਿਕੇਟ ਦੀਆਂ ਫ਼ੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 20900/-(ਸੀ.ਟੀ.ਸੀ.) ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ।