ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ’ਚ ਪਲੇਸਮੈਂਟ ਕੈਂਪ ਅੱਜ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ
Publish Date: Thu, 08 Jan 2026 04:31 PM (IST)
Updated Date: Thu, 08 Jan 2026 04:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ’ਚ 9 ਜਨਵਰੀ ਸ਼ੁੱਕਰਵਾਰ ਨੂੰ ‘ਸ਼ੇਅਰ ਇੰਡੀਆ ਫ਼ਿਨਕੈਪ ਪ੍ਰਾਈਵੇਟ ਲਿਮਟਿਡ ਵੱਲੋਂ ਫ਼ੀਲਡ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ, ਕੇਵਲ ਲੜਕੇ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਹਿੱਸਾ ਲੈਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ 18 ਤੋਂ 28 ਸਾਲ ਤਕ ਹੋਣੀ ਚਾਹੀਦੀ ਹੈ। ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣਾ ਚਾਹੀਦਾ ਹੈ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 13500/- ਤੋਂ 16500/- ਰੁਪਏ ਪ੍ਰਤੀ ਮਹੀਨਾ ਦੇ (ਸਮੇਤ ਵ੍ਹੀਕਲ ਲਈ ਪੈਟਰੋਲ ਅਤੇ ਪ੍ਰੋਤਸਾਹਨ, ਮੁਫ਼ਤ ਰਹਾਇਸ਼) ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤਕ ਰੱਖਿਆ ਗਿਆ ਹੈ।