ਜ਼ਿਲ੍ਹਾ ਰੁਜ਼ਗਾਰ ਬਿਊਰੋ ’ਚ ਪਲੇਸਮੈਂਟ ਕੈਂਪ ਅੱਜ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ
Publish Date: Thu, 19 Feb 2026 07:56 PM (IST)
Updated Date: Thu, 19 Feb 2026 07:57 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ’ਚ 20 ਫ਼ਰਵਰੀ ਸ਼ੁੱਕਰਵਾਰ ਨੂੰ ਸੈਟਿਨ ਕਰੈਡਿਟ ਕੇਅਰ ਨੈਟਵਰਕ ਲਿਮਟਿਡ ਵੱਲੋਂ ਕੁਆਲਿਟੀ ਅਫ਼ਸਰ ਅਤੇ ਪ੍ਰਾਜੈਕਟ 90 ਦੀ ਭਰਤੀ ਲਈ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਸਿਰਫ ਲੜਕੇ ਹੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਹਿੱਸਾ ਲੈਣ ਵਾਲੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ ਬਾਰ੍ਹਵੀਂ ਪਾਸ, ਉਮਰ ਸੀਮਾ 18 ਤੋਂ 32 ਸਾਲ ਤਕ ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15000/- ਤੋਂ 26000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤਕ ਰੱਖਿਆ ਗਿਆ ਹੈ।