ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਭਲਕੇ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ
Publish Date: Tue, 07 Apr 2026 07:35 PM (IST)
Updated Date: Wed, 08 Apr 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 9 ਅਪ੍ਰੈਲ 2026 ਦਿਨ ਵੀਰਵਾਰ ਨੂੰ ਐੱਲਆਈਸੀ ਆਫ਼ ਇੰਡੀਆ ਵੱਲੋਂ ਇੰਸ਼ੋਰੈਂਸ ਐਡਵਾਇਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਪਲੇਸਮੈਂਟ ਕੈਂਪ ’ਚ ਹਿੱਸਾ ਲੈਣ ਲਈ ਪ੍ਰਾਰਥੀ ਦੀ ਘੱਟੋ-ਘੱਟ ਯੋਗਤਾ ਦਸਵੀਂ ਪਾਸ ਹੋਣੀ ਚਾਹੀਦੀ ਹੈ ਤੇ ਕੈਂਪ ’ਚ ਮੁੰਡੇ ਤੇ ਕੁੜੀਆਂ ਦੋਵੇਂ ਹੀ ਭਾਗ ਲੈ ਸਕਦੇ ਹਨ। ਪ੍ਰਾਰਥੀ ਦੀ ਉਮਰ ਸੀਮਾ 20 ਤੋਂ 45 ਸਾਲ ਤਕ ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਸਰਟੀਫ਼ਿਕੇਟ ਦੀਆਂ ਫੋਟੋ ਕਾਪੀਆਂ ਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਚੁਣੇ ਗਏ ਪ੍ਰਾਰਥੀ ਨੂੰ ਤਨਖਾਹ 8000/-ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ।