ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਨੂੰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ
Publish Date: Tue, 24 Mar 2026 07:08 PM (IST)
Updated Date: Wed, 25 Mar 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 27 ਮਾਰਚ ਦਿਨ ਸ਼ੁੱਕਰਵਾਰ ਨੂੰ ਸਕਿਉ੍ਰਿਟੀ ਤੇ ਇੰਟੈਲੀਜੈਂਟ ਸਰਵਿਸ ਲਿਮਟਡ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ, ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ, ਜਿਨ੍ਹਾਂ ਦਾ ਕੱਦ ਘੱਟ ਤੋਂ ਘੱਟ 5 ਫੁੱਟ 6 ਇੰਚ, ਭਾਰ 52 ਕਿੱਲੋ ਅਤੇ ਛਾਤੀ 80 ਸੈਂਟੀਮੀਟਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ 19 ਤੋਂ 40 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ 'ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਸਰਟੀਫ਼ਿਕੇਟ ਦੀਆਂ ਫ਼ੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ 'ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖ਼ਾਹ 17000/- ਤੋਂ 19000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ।