ਦਸ਼ਮੇਸ਼ ਅਕੈਡਮੀ ਦੇ ਖਿਡਾਰੀਆਂ ਨੇ ਕਿੱਕ ਬਾਕਸਿੰਗ ਜਿੱਤੀ
ਪਿਛਲੇ ਦਿਨੀਂ 69ਵੀਆਂ ਪੰਜਾਬ ਰਾਜ ਅੰਤਰ
Publish Date: Thu, 08 Jan 2026 06:51 PM (IST)
Updated Date: Thu, 08 Jan 2026 06:54 PM (IST)
ਬੁਢਲਾਡਾ : ਪਿਛਲੇ ਦਿਨੀਂ 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਿੱਕ ਬਾਕਸਿੰਗ, ਜੋ ਸੰਗਰੂਰ ਵਿਖੇ ਹੋਈਆਂ ਸਨ। ਉਸ ਵਿੱਚ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਬੁਢਲਾਡਾ ਦੇ ਖਿਡਾਰੀਆਂ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੂਰੇ ਪੰਜਾਬ ਵਿੱਚੋਂ ਓਵਰਆਲ ਪਹਿਲਾ ਸਥਾਨ ਪ੍ਰਾਪਤ ਕੀਤਾ। ਬੁਢਲਾਡਾ ਪਹੁੰਚਣ ’ਤੇ ਖਿਡਾਰੀਆਂ ਅਤੇ ਕੋਚ ਪ੍ਰਿਤਪਾਲ ਸਿੰਘ ਅਤੇ ਬੇਅੰਤ ਸਿੰਘ ਦਾ ਕਿੱਕ ਬਾਕਸਿੰਗ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਮਨਿੰਦਰ ਸਿੰਘ ਸਿੱਧੂ, ਜਨਰਲ ਸੈਕਟਰੀ ਸੋਮਨਾਥ ਸਿੰਘ, ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਪ੍ਰਧਾਨ ਗਿਆਨ ਸਿੰਘ ਗਿੱਲ, ਵਿਧਾਇਕ ਪ੍ਰਿੰਸੀਪਲ ਬੁਧਰਾਮ ਦੇ ਪੀਏ ਬਲਵਿੰਦਰ ਸਿੰਘ ਸਿੱਧੂ ਅਤੇ ਰਾਜ ਕਰਨ ਸਿੰਘ ਸਿੱਧੂ ਨੇ ਸ਼ਾਨਦਾਰ ਸਵਾਗਤ ਕੀਤਾ। ਕੋਚ ਪ੍ਰਿਤਪਾਲ ਸਿੰਘ ਅਤੇ ਬੇਅੰਤ ਸਿੰਘ ਨੇ ਦੱਸਿਆ ਕਿ ਅਸੀਂ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿੱਚ ਖੇਡਾਂ ਦੀ ਤਿਆਰੀ ਕਰਵਾਉਂਦੇ ਹਾਂ। ਸਾਰੇ ਬੱਚਿਆਂ ਦੀ ਮਿਹਨਤ ਸਦਕਾ ਹੀ ਅੱਜ ਸਾਡੇ ਬੱਚੇ ਪੂਰੇ ਪੰਜਾਬ ਵਿੱਚੋਂ ਪਹਿਲੇ ਨੰਬਰ ’ਤੇ ਆਏ ਹਨ। ਇਸ ਮੌਕੇ ਅਮਨਦੀਪ ਸਿੰਘ ਕਰਾਟੇ ਕੋਚ ਬਰੇਟਾ ਆਦਿ ਮੌਜੂਦ ਸਨ।