ਵਿਦਿਆਰਥੀਆਂ ਨੂੰ ਸਮਝਾਏ ਆਵਾਜਾਈ ਦੇ ਨਿਯਮ
37ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ
Publish Date: Wed, 28 Jan 2026 07:31 PM (IST)
Updated Date: Thu, 29 Jan 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : 37ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2026 ਦੇ ਤਹਿਤ ਪੀਐੱਮ ਸ੍ਰੀ ਸਮਾਰਟ ਹਾਈ ਸਕੂਲ, ਸਮਾਓਂ ਵਿਖੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਸਮਾਗਮ ਕਰਵਾਇਆ। ਸਮਾਗਮ ਦੌਰਾਨ ਹੌਲਦਾਰ ਸਤਪਾਲ ਸਿੰਘ, ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮਾਨਸਾ ਵੱਲੋਂ ਆਵਾਜਾਈ ਦੇ ਨਿਯਮਾਂ, ਸੜਕ ਸੁਰੱਖਿਆ, ਸਾਈਕਲ ਚਲਾਉਣ ਅਤੇ ਪੈਦਲ ਚੱਲਣ ਦੇ ਨਿਯਮ, ਨਾਬਾਲਗ ਡਰਾਈਵਿੰਗ ‘ਤੇ ਪਾਬੰਦੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਹੈਲਮਟ ਤੇ ਸੀਟ ਬੈਲਟ ਦੀ ਵਰਤੋਂ, ਸੁਰੱਖਿਅਤ ਰਫ਼ਤਾਰ ਤੇ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਦੀ ਮਹੱਤਤਾ ’ਤੇ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡਰਾਇਵਿੰਗ ਦੌਰਾਨ ਓਵਰਸਪੀਡ ਅਤੇ ਨਸ਼ੇ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਡਰਾਇਵਿੰਗ ਦੌਰਾਨ ਟ੍ਰੈਫ਼ਿਕ ਲਾਈਟਾਂ, ਸਿਗਨਲ ਅਤੇ ਆਵਾਜਾਈ ਦੇ ਚਿੰਨ੍ਹਾਂ ਦੀ ਅਹਿਮੀਅਤ ਨੂੰ ਸਮਝਦਿਆਂ ਸੁਰੱਖਿਅਤ ਸਫ਼ਰ ਕਰਨ ਨੂੰ ਆਪਣਾ ਫਰਜ਼ ਬਣਾਉਣ ਦੀ ਲੋੜ ਹੈ ਤਾਂ ਜੋ ਸੜਕੀ ਸਫ਼ਰ ਦੌਰਾਨ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਬਰਕਰਾਰ ਰਹੇ।