ਚੌਥੇ ਪਾਤਸ਼ਾਹ ਦੇ ਗੁਰਪੁਰਬ ਨੂੰ ਸਮਰਪਿਤ ਕਵਿਤਾ ਅਤੇ ਲੇਖ ਮੁਕਾਬਲੇ ਕਰਵਾਏ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ
Publish Date: Sun, 25 Oct 2026 05:13 PM (IST)
Updated Date: Sun, 25 Oct 2026 05:16 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭਾਈ ਬਹਿਲੋ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ। ਉਪਰੰਤ ਸਕੂਲ ਦੇ ਚਾਰੋਂ ਸਦਨਾਂ ਦੇ ਵਿਦਿਆਰਥੀਆਂ ਦੇ ਕਵਿਤਾ ਤੇ ਲੇਖ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦਾ ਵਿਸ਼ਾ ਗੁਰੂ ਰਾਮਦਾਸ ਜੀ ਦੇ ਜੀਵਨ ਨਾਲ ਸਬੰਧਤ ਰਿਹਾ। ਇਸ ਸਮੇਂ ਕਵਿਤਾ ਤੇ ਲੇਖ ਮੁਕਾਬਲੇ ਦੀ ਜੱਜਮੈਂਟ ਗੁਰਦੁਆਰਾ ਭਾਈ ਬਹਿਲੋ ਜੀ ਦੇ ਹੈੱਡ ਰਾਗੀ ਭਾਈ ਜਗਪਾਲ ਸਿੰਘ ਅਲਮਸਤ ਅਤੇ ਗਤਕਾ ਕੋਚ ਭਾਈ ਹਰਦੀਪ ਸਿੰਘ ਨੇ ਕੀਤੀ। ਕਵਿਤਾ ਮੁਕਾਬਲੇ ਵਿਚ ਸ਼ਗਨਦੀਪ ਕੌਰ ਨੇ ਪਹਿਲਾ, ਰਸਪ੍ਰੀਤ ਕੌਰ ਦੂਜਾ ਤੇ ਅਵਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਲੇਖ ਮੁਕਾਬਲੇ ਚ ਮਨਵੀਰ ਕੌਰ ਨੇ ਪਹਿਲਾ, ਰਮਨਪ੍ਰੀਤ ਕੌਰ ਨੇ ਦੂਜਾ ਅਤੇ ਹਰਮੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਹਨਾਂ ਵਿਦਿਆਰਥੀਆਂ ਨੂੰ ਸੀਨੀਅਰ ਅਧਿਆਪਕਾ ਜਤਿੰਦਰ ਕੌਰ ਦੀ ਅਗਵਾਈ ਚ ਭਾਈ ਜਗਪਾਲ ਸਿੰਘ ਤੇ ਭਾਈ ਹਰਦੀਪ ਸਿੰਘ ਵੱਲੋਂ ਸਨਮਾਨ ਕੀਤਾ ਗਿਆ। ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਨੇ ਇਹਨਾਂ ਮੁਕਾਬਲਿਆਂ ਦੀ ਰੂਪਰੇਖਾ ਉਲੀਕੀ ਅਤੇ ਪਹੁੰਚੇ ਹੋਏ ਜੱਜ ਸਾਹਿਬਾਨ ਦਾ ਜਿੱਥੇ ਧੰਨਵਾਦ ਕੀਤਾ, ਉੱਥੇ ਨਾਲ ਹੀ ਸਨਮਾਨ ਵੀ ਕੀਤਾ। ਸਕੂਲ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਵੱਲੋਂ ਸਮੁੱਚੇ ਸਟਾਫ ਦਾ ਧੰਨਵਾਦ ਕੀਤਾ ਜਿਹਨਾਂ ਨੇ ਇਹਨਾਂ ਸਮਾਗਮਾਂ ਵਿੱਚ ਤਨਦੇਹੀ ਨਾਲ ਸੇਵਾ ਨਿਭਾਈ।