ਮਾਨਸਾ ਕੋਰਟ ਕੰਪਲੈਕਸ ’ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ
ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਵੱਲੋਂ
Publish Date: Tue, 10 Mar 2026 06:53 PM (IST)
Updated Date: Wed, 11 Mar 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਵੱਲੋਂ ਕੋਰਟ ਕੰਪਲੈਕਸ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੌਕੇ ਥਾਣਾ ਸਿਟੀ-2 ਦੇ ਐੱਸਐੱਚਓ ਗੁਰਤੇਜ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਕੋਰਟ ਕੰਪਲੈਕਸ ਵਿੱਚ ਆਉਣ ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਆਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਫ਼ੇਸ ਐਪ ਦੇ ਜ਼ਰੀਏ ਵੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਕੀਤੀ ਗਈ। ਐਸਐਚਓ ਗੁਰਤੇਜ ਸਿੰਘ ਨੇ ਦੱਸਿਆ ਕਿ ਕੋਰਟ ਕੰਪਲੈਕਸ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ ਸਮੇਂ ‘ਤੇ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ।