ਚੋਣਾਂ ਸਬੰਧੀ ਪੁਲਿਸ ਨੇ ਕੀਤਾ ਫਲੈਗ ਮਾਰਚ
ਮਾਨਯੋਗ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ
Publish Date: Thu, 11 Dec 2025 08:00 PM (IST)
Updated Date: Thu, 11 Dec 2025 08:03 PM (IST)
ਬਲਦੇਵ ਸਿੰਘ ਸਿੱਧੂ, ਪੰਜਾਬੀ ਜਾਗਰਣ, ਭੀਖੀ : ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਦੀ ਰਹਿਨੁਮਾਈ ਹੇਠ ਭੀਖੀ ਇਲਾਕੇ ਦੇ ਪਿੰਡਾਂ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਅਮਨ ਅਮਾਨ ਨਾਲ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਪੁਲਿਸ ਵੱਲੋਂ ਫਲ਼ੈਗ ਮਾਰਚ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 2025 ਹੋ ਰਹੀਆ ਹਨ, ਜਿੰਨ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਫ਼ਲ਼ੈਗ ਮਾਰਚ ਕੀਤਾ ਗਿਆ। ਇਸਦਾ ਮੰਤਵ ਚੋਣਾਂ ਨੂੰ ਅਮਨ ਨਾਲ ਨੇਪਰੇ ਚਾੜ੍ਹਨਾ ਹੈ ਅਤੇ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਬਿਨਾਂ ਕਿਸੇ ਡਰ ਭੈਅ ਤੋਂ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਕਿਸੇ ਵੀ ਵਿਅਕਤੀ ਨੂੰ ਅਮਨ ਕਾਨੂੰਨ ਦੀ ਸਥਿਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ। ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਇਸ ਫਲੈਗ ਮਾਰਚ ’ਚ ਐੱਸਪੀ ਪੁਸ਼ਪਿੰਦਰ ਸਿੰਘ, ਡੀਐਸਪੀ ਬੂਟਾ ਸਿੰਘ ਗਿੱਲ, ਐਸਐਚੳ ਭੀਖੀ ਗੁਰਮੇਲ ਸਿੰਘ, ਐਸਐਚੳ ਸਿਟੀ-1 ਮਾਨਸਾ ਸੁਖਜੀਤ ਸਿੰਘ, ਐਸਐਚੳ ਜਸਪ੍ਰੀਤ ਸਿੰਘ, ਐਸਐਚੳ ਮੱਖਣ ਸਿੰਘ, ਐਸਐਚੳ ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਸ਼ਾਮਲ ਸਨ।