ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਹੋਈ ਪੁਲਿਸ ਪਬਲਿਕ ਮੀਟਿੰਗ
ਸਰਦੂਲਗੜ੍ਹ ਪੁਲਿਸ ਵੱਲੋਂ ਇਲਾਕੇ ਵਿੱਚ ਆਪਸੀ
Publish Date: Mon, 09 Mar 2026 07:38 PM (IST)
Updated Date: Tue, 10 Mar 2026 04:10 AM (IST)

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਸਥਾਨਕ ਪੁਲਿਸ ਵੱਲੋਂ ਇਲਾਕੇ ਵਿੱਚ ਆਪਸੀ ਤਾਲਮੇਲ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸ਼ਹਿਰ ਦੀਆਂ ਵਪਾਰਕ ਜੱਥੇਬੰਦੀਆਂ ਅਤੇ ਪਤਵੰਤੇ ਸੱਜਣਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਪ ਕਪਤਾਨ ਪੁਲਿਸ ਮਨਜੀਤ ਸਿੰਘ ਤੇ ਥਾਣਾ ਮੁਖੀ ਪੁਸ਼ਪਿੰਦਰ ਕੌਰ ਨੇ ਆਏ ਹੋਏ ਪਤਵੰਤੇ ਸੱਜਣਾਂ ਨਾਲ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਨ੍ਹਾਂ ਤੋਂ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਉਪ ਕਪਤਾਨ ਪੁਲਿਸ ਮਨਜੀਤ ਸਿੰਘ ਨੇ ਕਿਹਾ ਕਿ ਸਮੱਸਿਆ ਕੋਈ ਵੀ ਅਜਿਹੀ ਨਹੀਂ ਹੁੰਦੀ, ਜਿਸ ਦਾ ਹੱਲ ਨਾ ਹੋ ਸਕੇ। ਬਸ਼ਰਤੇ ਕਿ ਇਲਾਕੇ ਦੇ ਪਤਵੰਤੇ ਸੱਜਣਾਂ ਦਾ ਸਹਿਯੋਗ ਸਮੇਂ ਸਮੇਂ ਤੇ ਪੁਲਿਸ ਨੂੰ ਮਿਲਦਾ ਰਹੇ। ਉਨ੍ਹਾਂ ਨੇ ਸਰਦੂਲਗੜ੍ਹ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੁਣ ਤੱਕ ਪੁਲਿਸ ਨੇ ਕਈ ਅਹਿਮ ਕੇਸਾਂ ਨੂੰ ਬਹੁਤ ਥੋੜ੍ਹੇ ਸਮੇਂ ਵਿਚ ਸੁਲਝਾ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਭਾਵੇਂ ਕਿੰਨੀ ਵੀ ਤਤਪਰ ਹੋਵੇ, ਪਰ ਜਿਨ੍ਹਾਂ ਸਮਾਂ ਪਬਲਿਕ ਦਾ ਸਹਿਯੋਗ ਨਹੀਂ ਮਿਲਦਾ। ਓਨੀ ਦੇਰ ਪੁਲਿਸ ਨੂੰ ਆਪਣੇ ਨਿਸ਼ਾਨੇ ’ਤੇ ਪੁੱਜ ਕੇ ਅਪਰਾਧੀ ਨੂੰ ਸਜ਼ਾ ਦਿਵਾਉਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ। ਅਸੀਂ ਆਸ ਕਰਦੇ ਹਾਂ ਕਿ ਭਵਿੱਖ ’ਚ ਵੀ ਇਸੇ ਤਰ੍ਹਾਂ ਹੀ ਸ਼ਹਿਰ ਵਾਸੀਆਂ ਦਾ ਸਹਿਯੋਗ ਪੁਲਿਸ ਨੂੰ ਮਿਲਦਾ ਰਹੇਗਾ। ਇਸ ਮੌਕੇ ਸ਼ਹਿਰ ਦੇ ਸਮਾਜ-ਸੇਵੀ ਤੇ ਪਤਵੰਤੇ ਸੱਜਣ ਦਰਸ਼ਨ ਗਰਗ, ਰਾਧੇ ਸ਼ਾਮ ਸਿੰਗਲਾ ਅਤੇ ਰਿਸ਼ੂ ਕੁਮਾਰ ਜੈਨ ਨੇ ਵਿਸ਼ਵਾਸ ਦਵਾਇਆ ਕਿ ਸ਼ਹਿਰ ਵਾਸੀ ਹਰ ਸਮੇਂ ਪੁਲਿਸ ਦੇ ਮੋਢੇ ਨਾਲ ਮੋਢਾ ਲਾ ਕੇ ਖੜੇ ਹਨ, ਉਨ੍ਹਾਂ ਕਿਹਾ ਕਿ ਅਸੀਂ ਵੀ ਚਾਹੁੰਦੇ ਹਾਂ ਕਿ ਇਲਾਕੇ ਵਿੱਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਬਣੀ ਰਹੇ, ਜਿਸ ਨੂੰ ਕਾਇਮ ਰੱਖਣ ਵਿੱਚ ਪੁਲਿਸ ਦਾ ਅਹਿਮ ਯੋਗਦਾਨ ਹੁੰਦਾ ਹੈ ਅਤੇ ਅਸੀਂ ਸਮੂਹ ਸ਼ਹਿਰ ਵਾਸੀਆਂ ਵੱਲੋਂ ਭਰੋਸਾ ਦਿਵਾਉਂਦੇ ਹਾਂ ਕਿ ਸਾਡਾ ਪੁਲਿਸ ਪ੍ਰਸ਼ਾਸਨ ਨੂੰ ਹਰ ਵੇਲੇ ਯੋਗਦਾਨ ਰਹੇਗਾ ਮੀਟਿੰਗ ਵਿੱਚ ਵਪਾਰ ਮੰਡਲ ਦੇ ਪ੍ਰਧਾਨ ਪ੍ਰੇਮ ਕੁਮਾਰ ਗਰਗ, ਅਗਰਵਾਲ ਸਭਾ ਦੇ ਪ੍ਰਧਾਨ ਸਤੀਸ਼ ਕੁਮਾਰ ਲਹਿਰੀ, ਭਾਰਤ ਗਰੁੱਪ ਆਫ ਕਾਲਜ ਦੇ ਸੀਈਓ ਰਾਜੇਸ਼ ਗਰਗ, ਪਰਿਆਸ ਕਲੱਬ ਦੇ ਸੀਨੀਅਰ ਮੈਂਬਰ ਪ੍ਰਦੀਪ ਕੁਮਾਰ (ਕਾਕਾ ਉੱਪਲ), ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਮਿੱਤਲ, ਪੈਸਟੀਸਾਈਡ ਯੂਨੀਅਨ ਦੇ ਪ੍ਰਧਾਨ ਦਵਿੰਦਰ ਸ਼ਰਮਾ, ਦਵਿੰਦਰਪਾਲ ਗਰਗ ਆਦੀ ਹਾਜ਼ਰ ਸਨ।