ਆਵਾਜਾਈ ਦੇ ਨਿਯਮਾਂ ਬਾਰੇ ਪੁਲਿਸ ਨੇ ਕੀਤਾ ਜਾਗਰੂਕ
ਸਥਾਨਕ ਸ਼ਹਿਰ 'ਚ ਜਿੱਥੇ ਆਵਾਜਾਈ ਦੇ
Publish Date: Tue, 20 Jan 2026 06:23 PM (IST)
Updated Date: Wed, 21 Jan 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਸ਼ਹਿਰ 'ਚ ਜਿੱਥੇ ਆਵਾਜਾਈ ਦੇ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਪੁਲਿਸ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ, ਉਥੇ ਹੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀ ਬਿਨਾਂ ਡਰਾਈਵਿੰਗ ਲਾਇਸੈਂਸ ਤੋਂ ਤੇਜ਼ ਰਫ਼ਤਾਰ ਦੋ ਪਹੀਆ ਵਾਹਨ ਚਲਾ ਕੇ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ। ਪਰ ਉਸ ਵੱਲ ਪੁਲਿਸ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਇੰਨਾ ਹੀ ਨਹੀਂ, ਇਹ ਵਿਦਿਆਰਥੀ ਬੁਲੇਟ ਮੋਟਰਸਾਈਕਲ ਦੇ ਪਟਾਕੇ ਵੀ ਮਾਰਦੇ ਹਨ, ਜੋ ਵੱਖ-ਵੱਖ ਬਿਮਾਰੀਆਂ ਨਾਲ ਜੂਝਦੇ ਲੋਕਾਂ ਲਈ ਬਹੁਤ ਹੀ ਘਾਤਕ ਹਨ। ਇਸ ਸਬੰਧੀ ਸਹਿਯੋਗ ਕੱਲਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸ਼ਹਿਰ 'ਚ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀ, ਜੋ ਕਿ ਸਕੂਲਾਂ ਦੀਆਂ ਬੱਸਾਂ ਦੀ ਬਜਾਏ ਬੁਲੇਟ ਮੋਟਰਸਾਈਕਲਾਂ 'ਤੇ ਆਉਂਦੇ ਹਨ। ਉਹ ਦੁਪਹਿਰ ਵੇਲੇ ਜਦੋਂ ਛੁੱਟੀ ਹੁੰਦੀ ਹੈ ਤਾਂ ਇੱਕ-ਦੂਜੇ ਤੋਂ ਅੱਗੇ ਲੰਘਣ ਲਈ ਰੇਸ ਲਗਾਉਂਦੇ ਹੋਏ ਪਟਾਕੇ ਮਾਰਦੇ ਹਨ। ਲੋੜ ਹੈ ਪੁਲਿਸ ਨੂੰ ਅਜਿਹੇ ਸ਼ਰਾਰਤੀ ਅਨਸਰਾਂ ’ਤੇ ਨੱਥ ਪਾਉਣ ਦੀ ਹੈ।