ਟ੍ਰੈਫ਼ਿਕ ਚ ਵਿਘਨ ਪਾਉਣ ਵਾਲੇ ਅਨਸਰਾਂ ’ਤੇ ਚਲੇਗਾ ਪੁਲਿਸ ਦਾ ਡੰਡਾ : ਇੰਸਪੈਕਟਰ ਜਸਪ੍ਰੀਤ ਸਿੰਘ ਆਉਣ ਵਾਲੇ ਤਿਉਹਾਰਾਂ ਨੂੰ ਮੱਦੇਨਜ਼ਰ
Publish Date: Tue, 29 Sep 2026 05:37 PM (IST)
Updated Date: Tue, 29 Sep 2026 05:39 PM (IST)
ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ ਆਉਣ ਵਾਲੇ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਲੋਕ ਸਹਿਯੋਗ ਦੇਣ। ਇਹ ਸ਼ਬਦ ਇੱਥੇ ਸਥਾਨਕ ਸ਼ਹਿਰ ਦੇ ਨਵੇਂ ਐਸਐਚਓ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਚਾਰਜ ਸੰਭਾਲਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਦੇ ਸਹਿਯੋਗ ਨਾਲ ਹਰ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ। ਲੋਕ ਹੀ ਪੁਲਿਸ ਦੇ ਮਾਰਗਦਰਸ਼ਨ ਹਨ। ਉਨ੍ਹਾਂ ਆਪਣੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਅਣਗਹਿਲੀ ਅਤੇ ਖੱਜਲ ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਨਿਵਾਸੀਆਂ ਅਤੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਛੋਟੇ ਮੋਟੇ ਝਗੜਿਆਂ ਨੂੰ ਆਪਣੇ ਪੱਧਰ ਤੇ ਹੀ ਸੁਲਝਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਕਿਹਾ ਕਿ ਨਸ਼ਿਆ ਦੇ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਨਸ਼ਿਆਂ ਨੂੰ ਖ਼ਤਮ ਕਰਨ ਲਈ ਲੋਕ ਸਹਿਯੋਗ ਦੇਣ। ਉਨ੍ਹਾਂ ਲੋਕਾਂ ਨੂੰ ਆਲਾ ਦੁਆਲਾ ਸੁਰੱਖਿਅਤ ਕਰਦਿਆ ਕਿਹਾ ਕਿ ਸ਼ੱਕੀ ਵਸਤੂਆਂ ਅਤੇ ਵਿਅਕਤੀਆਂ ਦੀ ਇਤਲਾਹ ਤੁਰੰਤ ਪੁਲਿਸ ਨੁੰ ਦੇਣ। ਉਨ੍ਹਾਂ ਮਨਚਲੇ ਨੌਜਵਾਨਾਂ ਜੋ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦਿਆਂ ਬੁਲਟ ਮੋਟਰ ਸਾਈਕਲ ਤੇ ਪਟਾਖੇ ਪਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ਼ਹਿਰ ਦੇ ਮੁੱਖ ਬਜ਼ਾਰਾਂ ’ਚ ਟ੍ਰੈਫ਼ਿਕ ’ਚ ਵਿਘਨ ਬਣਨ ਵਾਲੇ ਵਹੀਕਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੁਕਾਨਾਂ ਅੱਗੇ ਆਰਜੀ ਨਾਜਾਇਜ ਕਬਜ਼ੇ ਵੀ ਤੁਰੰਤ ਹਟਾਉਣ ਦੀ ਹਦਾਇਤ ਕੀਤੀ।