- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ

ਹਰਕ੍ਰਿਸ਼ਨ ਸ਼ਰਮਾ, ਪੰਜਬੀ ਜਾਗਰਣ
ਮਾਨਸਾ : ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਕੁਸਲਾ ਵਿਖੇ ਪੋਲੀਓ ਰੋਕੂ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆਂ। ਇਸ ਮੌਕੇ ਟੀਮ ਨੇ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕਤਾ ਵੀ ਫ਼ੈਲਾਈ। ਸਕੂਲ ਦੇ ਸਮੂਹ ਸਟਾਫ਼ ਨੇ ਸਿਹਤ ਵਿਭਾਗ ਦੀ ਟੀਮ ਨੂੰ ਪੂਰਾ ਸਹਿਯੋਗ ਦਿੱਤਾ। ਸਕੂਲ ਪ੍ਰਬੰਧਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਚੰਗੀ ਸਿਹਤ ਅਤੇ ਸੁਰੱਖਿਅਤ ਭਵਿੱਖ ਲਈ ਅਜਿਹੀਆਂ ਸਿਹਤ ਮੁਹਿੰਮਾਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ। ਸਕੂਲ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਿਹਤ ਮੁਹਿੰਮਾਂ ਵਿੱਚ ਆਪਣਾ ਯੋਗਦਾਨ ਪਾਉਣ। ਪੋਲੀਓ ਰੋਕੂ ਬੂੰਦਾਂ ਬੱਚਿਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਬੇਹੱਦ ਮਹੱਤਵਪੂਰਨ ਹਨ। ਇਸ ਲਈ ਹਰ ਮਾਪੇ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਕੂਲ ਮੁਖੀ ਡਾ. ਭਜਨ ਕੌਰ ਨੇ ਸਿਹਤ ਵਿਭਾਗ ਦੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਨੇ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਸਭ ਦੇ ਸਹਿਯੋਗ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ।