260 ਗ੍ਰਾਮ ਅਫ਼ੀਮ ਸਣੇ ਦੋ ਗ੍ਰਿਫ਼ਤਾਰ
260 ਗ੍ਰਾਮ ਅਫ਼ੀਮ
Publish Date: Sun, 11 Jan 2026 05:47 PM (IST)
Updated Date: Mon, 12 Jan 2026 04:09 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : 260 ਗ੍ਰਾਮ ਅਫ਼ੀਮ ਸਮੇਤ ਦੋ ਜਣਿਆਂ ਨੂੰ ਥਾਣਾ ਸਿਟੀ-1 ਮਾਨਸਾ ਪੁਲਿਸ ਨੇ ਕਾਬੂ ਕੀਤਾ ਹੈ। ਥਾਣਾ ਸਿਟੀ 1 ਮਾਨਸਾ ਦੇ ਜਾਂਚ ਅਧਿਕਾਰੀ ਹੌਲਦਾਰ ਹਾਕਮ ਸਿੰਘ ਨੇ ਦੱਸਿਆ ਕਿ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਦੋ ਜਣਿਆਂ ਨੂੰ ਨੇੜੇ ਸਿੱਧੂ ਪੈਲੇਸ ਮਾਨਸਾ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 260 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਇਨ੍ਹਾਂ ਦੀ ਸ਼ਨਾਖ਼ਤ ਸਿਕੰਦਰ ਸਿੰਘ ਉਰਫ਼ ਗੋਰਾ ਵਾਸੀ ਰਾਮਨਗਰ ਜ਼ਿਲ੍ਹਾ ਬਠਿੰਡਾ ਅਤੇ ਜਗਮੇਲ ਸਿੰਘ ਵਾਸੀ ਜਵਾਹਰਕੇ ਵਜੋਂ ਹੋਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
-45 ਲੀਟਰ ਲਾਹਣ ਸਮੇਤ ਇਕ ਗ੍ਰਿਫ਼ਤਾਰ
ਥਾਣਾ ਜੋਗਾ ਪੁਲਿਸ ਨੇ 45 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਬਲਕਰਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੁਲਵੰਤ ਸਿੰਘ ਉਰਫ਼ ਕਾਲਾ ਵਾਸੀ ਅਕਲੀਆ ਕੋਲੋਂ 45 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।