ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ
ਭੁੱਕੀ ਚੂਰਾ ਪੋਸਤ
Publish Date: Mon, 09 Mar 2026 07:13 PM (IST)
Updated Date: Tue, 10 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭੁੱਕੀ ਚੂਰਾ ਪੋਸਤ ਸਮੇਤ ਇੱਕ ਨੂੰ ਥਾਣਾ ਭੀਖੀ ਪੁਲਿਸ ਨੇ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਸਤਗੁਰ ਸਿੰਘ ਨੇ ਦੱਸਿਆ ਕਿ ਪੁਲਿਸ ਜਦ ਗਸ਼ਤ ਕਰ ਰਹੀ ਸੀ ਤਾਂ ਕੁਲਦੀਪ ਸਿੰਘ ਵਾਸੀ ਨੇੜੇ ਡੇਰਾ ਬਾਬਾ ਭੂੰਦੜ ਸਰ ਧੰਨ ਸਿੰਘ ਖਾਨਾ ਥਾਣਾ ਕੋਟ ਫੱਤਾ ਜ਼ਿਲ੍ਹਾ ਬਠਿੰਡਾ ਨੂੰ 10 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਗੱਟਾ ਪਲਾਸਟਿਕ ਸਮੇਤ ਮੋਟਰਸਾਈਕਲ ਨੰਬਰੀ ਪੀਬੀ 03 ਏਐਸ 6045 ਨੂੰ ਕਾਬੂ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕੁਲਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।