ਮੀਰੀ - ਪੀਰੀ ਵਿਸਾਖੀ ਕਾਨਫ਼ਰੰਸ ਲਈ ਤਿਆਰੀਆਂ ਤੇਜ਼
ਮੀਰੀ ਪੀਰੀ ਦੇ ਪਵਿੱਤਰ ਸਿਧਾਂਤਾਂ ਨੂੰ
Publish Date: Sat, 11 Apr 2026 06:24 PM (IST)
Updated Date: Sun, 12 Apr 2026 04:06 AM (IST)

ਬਲਦੇਵ ਸਿੰਘ ਸਿੱਧੂ, ਪੰਜਾਬੀ ਜਾਗਰਣ, ਭੀਖੀ : ਮੀਰੀ ਪੀਰੀ ਦੇ ਪਵਿੱਤਰ ਸਿਧਾਂਤਾਂ ਨੂੰ ਸਮਰਪਿਤ ਵਿਸਾਖੀ ਮੌਕੇ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੀ ਵੱਡੀ ਪੰਥਕ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਜਾਰੀ ਹਨ। ਇਸ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜ਼ਿਲ੍ਹਾ ਮਾਨਸਾ ਦੇ ਪਿੰਡ ਢੈਪਈ, ਸਮਾਓਂ, ਧਲੇਵਾਂ ਵਿਖੇ ਪਹੁੰਚ ਕੇ ਸੰਗਤਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਸ਼ਾਨ ਅਤੇ ਪਛਾਣ ਹੈ ਅਤੇ ਵਿਸਾਖੀ ਦਾ ਦਿਹਾੜਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੀ ਇਸ ਇਤਿਹਾਸਕ ਕਾਨਫਰੰਸ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਕੇ ਪੰਥਕ ਏਕਤਾ ਅਤੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤ ਕੀਤਾ ਜਾਵੇ। ਇਸ ਦੌਰਾਨ ਇਲਾਕੇ ਦੀਆਂ ਸੰਗਤਾਂ ਵੱਲੋਂ ਵੀ ਕਾਨਫਰੰਸ ਨੂੰ ਲੈ ਕੇ ਭਾਰੀ ਉਤਸ਼ਾਹ ਦਿਖਾਇਆ ਤੇ ਭਰੋਸਾ ਦਿੱਤਾ ਗਿਆ ਕਿ ਉਹ ਵੱਡੀ ਗਿਣਤੀ ਵਿੱਚ ਕਾਨਫਰੰਸ ਵਿੱਚ ਸ਼ਮੂਲੀਅਤ ਕਰਨਗੇ। ਪਾਰਟੀ ਦੇ ਸਥਾਨਕ ਮੱਖਣ ਸਿੰਘ ਸਮਾਉ ਤੇ ਪਰਮਪਾਲ ਸਿੰਘ ਭੀਖੀ ਅਤੇ ਵਰਕਰਾਂ ਨੇ ਵੀ ਤਿਆਰੀਆਂ ਨੂੰ ਲੈ ਕੇ ਆਪਣੇ ਸੁਝਾਅ ਸਾਂਝੇ ਕੀਤੇ ਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮਨਜੀਤ ਸਿੰਘ ਢੇਪੀ,ਬਾਬਾ ਗਮਦੂਰ ਸਿੰਘ, ਕਮਲਜੋਤ ਸਿੰਘ ਹੋਡਲਾ, ਜੱਸੀ ਧਲੇਵਾ, ਡਾਕਟਰ ਸਵਰਨਜੀਤ ਸਿੰਘ ਧਲੇਵਾ, ਮੱਖਣ ਸਿੰਘ, ਹਰਪ੍ਰੀਤ ਸਿੰਘ ਚੋਪੜਾ, ਸਤਨਾਮ ਸਿੰਘ ਰੱਤੋਕੇ, ਪਿਰਥੀ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।