- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਮ.ਐਲ.ਏ. ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ
ਪੰਜਾਬ ਵਿਧਾਨ ਸਭਾ ਚੋਣਾਂ 2027 ਦਾ ਅਗਾਜ਼ ‘ਖੁਸ਼ਹਾਲ ਪੰਜਾਬ ਰੰਗਲਾ ਪੰਜਾਬ’ ਤਹਿਤ ਮਹਾਰੈਲੀ ਦੌਰਾਨ ਹੋਵੇਗਾ। ਬੁਢਲਾਡਾ ਹਲਕੇ ਦੇ ਪ੍ਰਿੰਸੀਪਲ ਬੁੱਧ ਰਾਮ ਅਤੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਇਹ ਸਬ਼ਦਾਂ ਦਾ ਪ੍ਰਗਟਾਵਾ ਅੱਜ ਬੱਚਤ ਭਵਨ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮੱਟਵਾਨੀ ਵਿਖੇ ਖੁਸ਼ਹਾਲ ਪੰਜਾਬ ਰੰਗਲਾ ਪੰਜਾਬ ਤਹਿਤ ਮਹਾਂਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪੰਹੁਚਿਆ ਜਾਵੇ। ਇਸੇ ਦਿਨ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਲਈ ਪਾਰਟੀ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ 26 ਨਵੰਬਰ 2026 ਦਿਨ ਵੀਰਵਾਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਨੀ ਵਿਖੇ ਹੋਣ ਜਾ ਰਹੀ ਇਸ ਮਹਾਂਰੈਲੀ ਵਿੱਚ ਮਾਨਸਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਹੋਰ ਪੰਜਾਬ ਦੇ ਲੋਕ ਸ਼ਮੂਲੀਅਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਰੈਲੀ ਦੌਰਾਨ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਸਮੁੱਚੇ ਪੰਜਾਬੀਆਂ ਦਾ ਧੰਨਵਾਦ ਕੀਤਾ ਜਾਵੇਗਾ ਅਤੇ 2027 ਦੀਆਂ ਚੋਣਾਂ ਦਾ ਆਗਾਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੀ ਸਭ ਤੋਂ ਵੱਡੀ ਰੈਲੀ ਸਾਬਿਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਜੀ ਵੀ ਪਹੁੰਚ ਰਹੇ ਹਨ। ਅੱਜ ਦੀ ਇਸ ਪ੍ਰੈਸ ਕਾਨਫਰੰਸ ਵਿੱਚ ਜ਼ਿਲ੍ਹੇ ਦੇ ਮੀਡੀਆ ਇੰਚਾਰਜ ਐਡਵੋਕੇਟ ਰਣਦੀਪ ਸ਼ਰਮਾ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਿਰਤਪਾਲ ਸਿੰਘ ਕੀਰਤੀ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਸ਼ਰਨਜੀਤ ਕੌਰ, ਵੀਨਾ ਰਾਣੀ ਸਟੇਟ ਜਾਇੰਟ ਸੈਕਟਰੀ, ਰਾਜਵਿੰਦਰ ਕੌਰ, ਡਾ. ਭਰਪੂਰ ਸਿੰਘ, ਰੋਹੀ ਖਾਨ ਤੋਂ ਇਲਾਵਾ ਹੋਰ ਪਾਰਟੀ ਵਰਕਰ ਹਾਜ਼ਰ ਸਨ।