ਦੇਸ਼ ਦੇ ਪੀਐੱਮ ਚਾਹੁੰਦੇ ਨੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ : ਨਕੱਈ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉੱਪ
Publish Date: Sun, 11 Jan 2026 06:52 PM (IST)
Updated Date: Mon, 12 Jan 2026 04:13 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ਨਾਲ ਸੂਬਾ ਤਰੱਕੀ ਦੀ ਰਫ਼ਤਾਰ ਫੜ੍ਹੇਗਾ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਉੱਪ ਪ੍ਰਧਾਨ ਜਗਦੀਪ ਸਿੰਘ ਨਕੱਈ ਨੇ ਇਹ ਸ਼ਬਦਾਂ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਯੋਜਨਾ ਅਧੀਨ ਆਉਂਦੀਆਂ ਸਕੀਮਾਂ ਅਤੇ ਸੜਕਾਂ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਪੰਜਾਬ ਅੰਦਰ ਰੁਜ਼ਗਾਰ, ਉਦਯੋਗ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਅੱਜ “ਆਪ” ਦੀ ਸਰਕਾਰ ਅੰਦਰ ਪੰਜਾਬ ਸਹਿਮ ਦੇ ਸਾਏ ਵਿੱਚ ਹੈ। ਸੂਬਾ ਹਰ ਪੱਖੋਂ ਪੱਛੜ ਗਿਆ ਹੈ। ਸਿਰਫ ਫੋਕੀ ਬਿਆਨਬਾਜ਼ੀ ਤੇ ਚੁਟਕਲਿਆਂ ਨਾਲ ਸਰਕਾਰ ਚਲਾਈ ਜਾ ਰਹੀ ਹੈ, ਜਦਕਿ ਜ਼ਮੀਨੀ ਤੌਰ ਤੇ ਪੰਜਾਬ ਦੀ ਤਰੱਕੀ, ਵਿਕਾਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣੇਗੀ ਅਤੇ ਸੂਬਾ ਹਰ ਪੱਖੋਂ ਤਰੱਕੀ ਦੀਆਂ ਮੰਜ਼ਿਲਾਂ ਨੂੰ ਛੂਹੇਗਾ। ਨਕੱਈ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਕੇਂਦਰੀ ਸਕੀਮਾਂ ਨੂੰ ਲਾਗੂ ਨਹੀਂ ਕਰ ਸਕੀ ਅਤੇ ਕੁਝ ਸਕੀਮਾਂ ਨੂੰ ਆਪਣਾ ਦੱਸ ਕੇ ਉਸ ਵਿੱਚ ਘਾਲਾ-ਮਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਨਾਲ ਪੰਜਾਬ ਦੀਆਂ ਸੜਕਾਂ, ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਪਿਆਰ ਕਰਦੇ ਹਨ। ਇਸ ਨੂੰ ਤਰੱਕੀ ਦੇ ਰਾਹ ਤੇ ਦੇਖਣਾ ਉਨ੍ਹਾਂ ਦਾ ਸੁਪਨਾ ਹੈ। ਪੰਚਾਇਤਾਂ ਨੂੰ ਵੱਧ ਤੋਂ ਵੱਧ ਗ੍ਰਾਂਟਾ ਦੇ ਗੱਫੇ ਦੇ ਕੇ ਪਿੰਡਾਂ ਦੀ ਨੁਹਾਰ, ਰੂਪ-ਰੇਖਾ ਬਦਲੀ ਜਾਵੇਗੀ ਅਤੇ ਪਿੰਡ ਵੀ ਸ਼ਹਿਰਾਂ ਵਰਗੇ ਨਜ਼ਰ ਆਉਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਵਾਰ ਭਾਜਪਾ ਨੂੰ ਮੌਕਾ ਦੇਣ ਤੇ ਪੰਜਾਬ ਦੀ ਤਰੱਕੀ ’ਚ ਯੋਗਦਾਨ ਪਾਉਣ।