ਪ੍ਰਿੰਸੀਪਲ ਬੁੱਧ ਰਾਮ ਨੇ ਬੋਹਾ ਗਊਸ਼ਾਲਾ ਲਈ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ ਸ਼੍ਰੀ ਪ੍ਰਾਚੀਨ ਦੁਰਗਾ ਮੰਦਰ ਬੋਹਾ
Publish Date: Fri, 04 Sep 2026 04:13 PM (IST)
Updated Date: Fri, 04 Sep 2026 04:16 PM (IST)
ਚਤਰ ਸਿੰਘ, ਪੰਜਾਬੀ ਜਾਗਰਣ ਮਾਨਸਾ ਸ਼੍ਰੀ ਪ੍ਰਾਚੀਨ ਦੁਰਗਾ ਮੰਦਰ ਬੋਹਾ ਵਿਖੇ ਸ਼ਰਧਾ ਤੇ ਭਗਤੀ ਭਾਵਨਾ ਨਾਲ ਹਨੁਮਾਨ ਚਾਲੀਸਾ ਜੀ ਦਾ ਪਾਠ ਕਰਵਾਇਆ। ਧਾਰਮਿਕ ਸਮਾਗਮ ਵਿਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਮੱਥਾ ਟੇਕਿਆ ਅਤੇ ਸੰਗਤ ਨਾਲ ਧਾਰਮਿਕ ਸਮਾਗਮ ਵਿਚ ਭਾਗ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਗਊਸ਼ਾਲਾ ਕਮੇਟੀ ਨੂੰ ਗਊਸ਼ਾਲਾ ਦੇ ਸ਼ੈਡ ਦੀ ਉਸਾਰੀ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਂਟ ਕੀਤਾ ਗਿਆ। ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਗਊ ਸੇਵਾ ਸਾਡੀ ਧਾਰਮਿਕ ਅਤੇ ਸਮਾਜਿਕ ਪਰੰਪਰਾ ਦਾ ਅਹਿਮ ਹਿੱਸਾ ਹੈ। ਗਊਸ਼ਾਲਾਵਾਂ ਵਿੱਚ ਰਹਿ ਰਹੇ ਪਸ਼ੂਆਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗਊਸ਼ਾਲਾ ਦੇ ਸ਼ੈਡ ਲਈ 10 ਲੱਖ ਰੁਪਏ ਦਾ ਫੰਡ ਜਾਰੀ ਕੀਤਾ ਜਾ ਚੁੱਕਾ ਹੈ। ਇਸ ਮੌਕੇ ਚੇਅਰਮੈਨ ਭੋਲਾ ਸਿੰਘ ਨਰਸੋਤ ਨੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਗਊਸ਼ਾਲਾ ਲਈ ਦਿੱਤੀ ਗਈ ਗ੍ਰਾਂਟ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਧਾਰਮਿਕ ਸੰਸਥਾਵਾਂ ਅਤੇ ਗਊ ਸੇਵਾ ਨਾਲ ਜੁੜੀਆਂ ਸੰਸਥਾਵਾਂ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ਮੌਕੇ ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ, ਉਪ ਪ੍ਰਧਾਨ ਭਾਈ ਕ੍ਰਿਪਾਲ ਸਿੰਘ ਖ਼ਾਲਸਾ, ਚੇਅਰਮੈਨ ਰਣਜੀਤ ਫਰੀਦਕੇ, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਕੁਲਵੰਤ ਸਿੰਘ ਐੱਮ.ਸੀ., ਦਰਸ਼ਨ ਸਿੰਘ ਘਾਰੂ ਬਲਾਕ ਪ੍ਰਧਾਨ, ਬਾਵਾ ਸਿੰਘ ਸਾਬਕਾ ਪੰਚ, ਗਿਆਨ ਚੰਦ ਸਿੰਗਲਾ, ਕਾਮਰੇਡ ਜਗਨ ਨਾਥ ਅਤੇ ਸੰਤੋਖ ਸਾਗਰ ਸਮੇਤ ਹੋਰ ਪਤਵੰਤੇ ਅਤੇ ਸ਼ਰਧਾਲੂ ਹਾਜ਼ਰ ਸਨ। ਸਮਾਗਮ ਦੌਰਾਨ ਇਲਾਕੇ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ।