ਪ੍ਰਿੰਸੀਪਲ ਬੁੱਧ ਰਾਮ ਨੇ ਸਿੱਖਿਆ ਕ੍ਰਾਂਤੀ ਤਹਿਤ ਰਾਮਪੁਰ ਮੰਡੇਰ, ਬੋਹਾ, ਗਾਮੀਵਾਲਾ ਦੇ ਸਕੂਲਾਂ ਵਿੱਚ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ
Publish Date: Sat, 28 Nov 2026 05:36 PM (IST)
Updated Date: Sat, 28 Nov 2026 05:37 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਮੰਡੇਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਗਾਦੜਪੱਤੀ ਬੋਹਾ, ਸਰਕਾਰੀ ਪ੍ਰਾਇਮਰੀ ਸਕੂਲ ਗਾਮੀਵਾਲਾ ਵਿਖੇ ਸਿੱਖਿਆ ਕ੍ਰਾਂਤੀ ਮਿਸ਼ਨ ਤਹਿਤ 9.55-9.55 ਲੱਖ ਰੁਪਏ ਤੋਂ ਵੱਧ ਲਾਗਤ ਨਾਲ ਬਣੇ ਸ਼ਾਨਦਾਰ ਸਮਾਰਟ ਕਮਰਿਆਂ ਦਾ ਉਦਘਾਟਨ ਕੀਤਾ। ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਜੀ ਨੇ ਕਿਹਾ ਕਿ ਅਸੀਂ ਸਿੱਖਿਆ ਨੂੰ ਵਿਸ਼ੇਸ ਪਹਿਲ ਦੇਕੇ ਸਕੂਲਾਂ ਅੰਦਰ ਆਉਂਦੀ ਹਰ ਘਾਟ ਨੂੰ ਪੂਰਾ ਕਰਨ ਹਲਕਾ ਬੁਢਲਾਡਾ ਵਿੱਚ 4 ਸਾਲਾਂ ਵਿਚ 48 ਕਰੋੜ ਰੁਪਏ ਸਰਕਾਰ ਨੇ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਇੱਕ ਅਜਿਹਾ ਸਾਧਨ ਹੈ, ਜਿਸ ਰਾਹੀ ਬੱਚੇ ਆਪਣੇ ਪ੍ਰਾਪਤ ਕੀਤੇ ਗਿਆਨ ਸਦਕਾ ਵੱਡੇ ਰੁਤਬੇ ਹਾਸਲ ਕਰਕੇ ਆਪਣਾ ਤੇ ਆਪਣੇ ਪਰਿਵਾਰ ਦਾ ਜੀਵਨ ਸਫਲ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਗਾਮੀਵਾਲਾ ਪਿੰਡ ਵਿਚ ਇਸ ਕਮਰੇ ਸਮੇਤ ਲਗਭਗ 20 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਮੌਕੇ ਸਕੂਲ ਰਾਮਪੁਰ ਮੰਡੇਰ ਦੇ ਸਰਪੰਚ ਭੋਲਾ ਸਿੰਘ, ਭੋਲਾ ਸਿੰਘ ਪ੍ਰਧਾਨ, ਸਰਬਾ ਜੀ, ਵਿੱਕੀ ਜੀ, ਗਾਮੀਵਾਲਾ ਵਿਖੇ ਨਵਜੋਤ ਸਿੰਘ, ਹਰਦੇਵ ਸਿੰਘ, ਜਗਰਾਜ ਸਿੰਘ, ਗਾਦੜਪੱਤੀ ਬੋਹਾ ਵਿਖੇ ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਜਗਸੀਰ ਸਿੰਘ, ਵਾਇਸ ਪ੍ਰਧਾਨ ਕਿਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ, ਚਰਨਜੀਤ ਸਿੰਘ ਚੰਨੀ, ਬਾਵਾ ਸਿੰਘ, ਲਖਵੀਰ ਸਿੰਘ ਲੱਖੀ ਯੂਥ ਪ੍ਰਧਾਨ, ਟਰੱਕ ਯੂਨੀਅਨ ਪ੍ਰਧਾਨ ਨੈਬ ਸਿੰਘ, ਮੁੱਖ ਮੰਤਰੀ ਤੀਰਥ ਯਾਤਰਾ ਦੇ ਹਲਕਾ ਕੋਆਰਡੀਨੇਟਰ ਸਂਤੋਖ ਸਾਗਰ ਐਮਸੀ ਤੇ ਵੱਡੀ ਪੱਧਰ ’ਤੇ ਮਾਪੇ ਹਾਜ਼ਰ ਸਨ।