ਪ੍ਰੀਖਿਆ ਕੇਂਦਰਾਂ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਅਨੁਪ੍ਰਿਤਾ
Publish Date: Sat, 10 Jan 2026 06:23 PM (IST)
Updated Date: Sun, 11 Jan 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਅਨੁਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਵੱਲੋਂ 11 ਜਨਵਰੀ 2026 ਨੂੰ ਹੋਣ ਵਾਲੀ ਸਟੇਟ ਪੱਧਰ ਦੀ ਲਿਖਤੀ ਪ੍ਰੀਖਿਆ ਲਈ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਅਤੇ ਕਾਨੂੰਨ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਲਈ ਖੜ੍ਹੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਉਕਤ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ ਮਾਨਸਾ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਬਲਾਕ - 1, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਬਲਾਕ - 2, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਮਾਨਸਾ, ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਸ਼੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਿਰ ਮਾਨਸਾ, ਐਸਡੀਕੇਐਲ ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਾਨਸਾ, ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬਾਘਾ, ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ, ਮਾਈ ਭਾਗੋ ਡਿਗਰੀ ਕਾਲਜ ਰੱਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਖਿਆਲਾ ਕਲਾਂ, ਸਰਦਾਰ ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਿਰ ਮਾਨਸਾ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਬੁਢਲਾਡਾ, ਐਸ.ਡੀ.ਕੰਨਿਆ ਮਹਾਂਵਿਦਿਆਲਿਆ ਮਾਨਸਾ, ਗੁਰੂ ਨਾਨਕ ਕਾਲਜ ਬਲਾਕ 1 ਬੁਢਲਾਡਾ, ਗੁਰੂ ਨਾਨਕ ਕਾਲਜ ਬਲਾਕ 2 ਬੁਢਲਾਡਾ, ਮਨੂ ਵਾਟਿਕਾ ਡੇਅ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਕੁਲਾਣਾ ਰੋਡ ਬੁਢਲਾਡਾ, ਕ੍ਰਿਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ ਰੱਲੀ ਤਹਿਸੀਲ ਬੁਢਲਾਡਾ ਵਿਖੇ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਪ੍ਰੀਖਿਆ ਦੌਰਾਨ ਉਮੀਦਵਾਰਾਂ ਦਾ ਰਿਪੋਰਟਿੰਗ ਸਮਾਂ ਸਵੇਰੇ 9 ਵਜੇ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਕਤ ਪ੍ਰੀਖਿਆ ਕੇਂਦਰਾਂ ਦੇ ਵਿੱਚ ਅਣਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 11 ਜਨਵਰੀ 2026 ਲਈ ਲਾਗੂ ਰਹੇਗਾ।