ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਆਯੂਸ਼ ਗੋਇਲ ਨੇ
Publish Date: Fri, 20 Nov 2026 06:26 PM (IST)
Updated Date: Fri, 20 Nov 2026 06:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਆਯੂਸ਼ ਗੋਇਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਨਿਰਧਾਰਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਵੱਲੋਂ ਪ੍ਰਾਪਤ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਕਿ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਐਨਐਮਐਮਐਸ/ਪੀਐਸਟੀਐਸਈ (ਕਲਾਸ ਅੱਠਵੀਂ) ਅਤੇ ਪੀਐਸਟੀਐਸਈ (ਕਲਾਸ ਦਸਵੀਂ) 2026-27 ਦੀ ਪ੍ਰੀਖਿਆ 22 ਨਵੰਬਰ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਕੂਲ ਆਫ਼ ਐਮੀਨੈਂਸ (ਮੁੰਡੇ) ਮਾਨਸਾ (ਪੀਐੱਸਟੀਐੱਸਈ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ (ਪੀਐੱਸਟੀਐੱਸਈ), ਗੁਰੂ ਨਾਨਕ ਕਾਲਜ (ਬਲਾਕ-2) ਬੁਢਲਾਡਾ (ਪੀਐੱਸਟੀਐੱਸਈ), ਦਸ਼ਮੇਸ਼ ਇੰਟਰਨੈਸ਼ਨਲ ਸਕੂਲ ਸਰਦੂਲਗੜ੍ਹ (ਪੀਐੱਸਟੀਐੱਸਈ), ਗੁਰੂ ਨਾਨਕ ਕਾਲਜ (ਬਲਾਕ 1) ਬੁਢਲਾਡਾ (ਐੱਨਐੱਮਐੱਮਐੱਸ), ਦਸ਼ਮੇਸ਼ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਐਨ.ਐਮ.ਐਮ.ਐਸ.), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਖਿਆਲਾ ਕਲਾਂ ਮਾਨਸਾ (ਐਨ.ਐਮ.ਐਮ.ਐਸ.) ਅਤੇ ਦਸ਼ਮੇਸ਼ ਪਬਲਿਕ ਸਕੂਲ ਮਾਨਸਾ (ਐੱਨਐੱਮਐੱਮਐੱਸ) ਕਰਵਾਈ ਜਾ ਰਹੀ ਹੈ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਅਣਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਹ ਹੁਕਮ 22 ਨਵੰਬਰ 2026 ਲਈ ਲਾਗੂ ਰਹੇਗਾ।