ਪੱਤਰ ਪ੍ਰਰੇਰਕ, ਮਾਨਸਾ : ਪੰਜਾਬ ਕਿਸਾਨ ਯੂਨੀਅਨ ਵੱਲੋਂ ਪਿੰਡ ਹੀਰੇਵਾਲਾ 'ਚ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸਣ ਵਾਲੀ ਕੌਮਾਂਤਰੀ ਮੁਦਰਾ ਕੋਸ਼ (ਆਈ ਐਮ ਐਫ ) ਦੀ ਚੇਅਰਮੈਨ ਦਾ ਪੁਤਲਾ ਸੜਿਆ ਤੇ ਪਿੰਡ ਹੀਰੇਵਾਲਾ, ਸਹਾਰਨਾ, ਡੇਲੂਆਣਾ, ਨੰਗਲ ਕਲਾਂ ਅਤੇ ਖਾਰਾ ਵਿੱਚ 26 ਜਨਵਰੀ ਦੀ ਗਣਤੰਤਰ ਦਿਵਸ ਮੌਕੇ ਦਿੱਲੀ 'ਚ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਤਿਆਰੀ ਵੱਜੋਂ ਰਿਹਰਸਲ ਮਾਰਚ ਕੱਿਢਆ ਗਿਆ। ਇਸ ਮਾਰਚ ਦੀ ਅਗਵਾਈ ਕਾਮਰੇਡ ਰਾਜਵਿੰਦਰ ਰਾਣਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੁਰਜੀਤ ਸਿੰਘ ਕੋਟਧਰਮੂ, ਗੁਰਜੰਟ ਸਿੰਘ ਮਾਨਸਾ, ਕੇਵਲ ਸਿੰਘ ਹੀਰੇਵਾਲਾ, ਕੁਲਵੰਤ ਸਿੰਘ ਹੀਰੇਵਾਲਾ, ਜੱਗਾ ਸਿੰਘ ਪੰਚਾਇਤ ਮੈਂਬਰ ਹੀਰੇਵਾਲਾ ਨੇ ਕੀਤੀ। ਪਿੰਡ ਹੀਰੇਵਾਲਾ ਕਾਮਰੇਡ ਰਾਜਵਿੰਦਰ ਰਾਣਾ ਨੇ ਕਿਹਾ ਕਿ ਕੌਮਾਂਤਰੀ ਮੁਦਰਾ ਕੋਸ਼ (ਆਈ ਐਮ ਐਫ) ਵੱਲੋਂ ਦਿੱਤੇ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਬਿਆਨ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿੱਚ ਸਾਮਰਾਜੀ ਸੰਸਥਾਵਾਂ ਦੀ ਸਿੱਧੀ ਦਖਲ ਅੰਦਾਜੀ ਹੈ। ਇੰਨ੍ਹਾਂ ਸਾਮਰਾਜੀ ਤਾਕਤਾਂ ਨੇ ਕਾਲੇ ਕਾਨੂੰਨਾਂ ਦੇ ਹੱਕ ਵਿੱਚ ਖੜ ਕੇ ਦੇਸ਼ ਵਿਆਪੀ ਵਿਰੋਧ ਦਾ ਸਾਹਮਣਾ ਕਰ ਰਹੀ ਮੋਦੀ ਸਰਕਾਰ ਦੀ ਪਿੱਠ ਥਾਪੜੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਦੀ ਆੜ ਹੇਠ ਖੇਤੀ ਨੂੰ ਸਾਮਰਾਜੀ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।

ਕਾਮਰੇਡ ਗੁਰਜੰਟ ਸਿੰਘ ਮਾਨਸਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ 26 ਜਨਵਰੀ ਹਰ ਘਰ ਦਾ ਇੱਕ ਮੈਂਬਰ ਟਰੈਕਟਰ ਮਾਰਚ 'ਚ ਸ਼ਾਮਲ ਹੋਣ ਲਈ ਦਿੱਲੀ ਚੱਲੇ ਤਾਂ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।