ਪੱਤਰ ਪ੍ਰਰੇਰਕ, ਭੀਖੀ : ਕੇਂਦਰੀ ਖੇਤੀ ਸੁਧਾਰ ਕਾਨੂੰਨਾ ਦੇ ਵਿਰੋਧ ਵਿੱਚ ਸੰਘਰਸ਼ੀਲ਼ ਜਥੇਬੰਦੀਆਂ ਦੇ ਸੱਦੇ 'ਤੇ ਸ਼ਨੀਚਰਵਾਰ ਨੂੰ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪ੍ਰਧਾਨ ਮੰਤਰੀ ਦੇ ਰਵੱਈਏ ਦੀ ਨਿੰਦਾ ਕਰਦੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਦਲਾਲ ਬਣ ਕੇ ਰਹੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮਾੜ੍ਹੀਆਂ ਨੀਤੀਆਂ ਕਾਰਨ ਕਿਸਾਨ ਕੜਾਕੇ ਦੀ ਠੰਢ 'ਚ ਸੜਕਾਂ ਤੇ ਰੁੱਲਣ ਲਈ ਮਜਬੂਰ ਹੈ। ਜਥੇਬੰਦੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਦੇ ਹੋਏ ਗਲੀ-ਗਲੀ ਲਿਜਾਇਆ ਜਾਵੇਗਾ। ਇਸ ਮੌਕੇ ਤਰਕਸ਼ੀਲ ਆਗੂ ਭੁਪਿੰਦਰ ਫੌਜੀ, ਕਾਮਰੇਡ ਵਿਜੈ ਕੁਮਾਰ ਭੀਖੀ, ਮਾਸਟਰ ਚਰਨਜੀਤ ਸਿੰਘ, ਧਰਮਪਾਲ ਨੀਟਾ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਮੋਦੀ ਦਾ ਪੁਤਲਾ ਫੁਕ ਕੇ ਜਤਾਇਆ ਰੋਸ
Publish Date:Sat, 05 Dec 2020 04:21 PM (IST)

- # protest
- # against
- # agriculture
- # laws
