ਪੱਤਰ ਪ੍ਰਰੇਰਕ, ਮਾਨਸਾ : ਸ਼ੁੱਕਰਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸ਼ਹਿਰ ਦੇ ਵੱਖ ਵੱਖ ਸੰਗਠਨ ਕਿਸਾਨਾਂ ਦੇ ਸੰਘਰਸ਼ 'ਚ ਸ਼ਾਮਲ ਹੋਏ। ਇਸ ਦੇ ਚੱਲਦਿਆਂ ਮਾਨਸਾ ਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਖੇਤੀ ਆਰਡੀਨੈਂਸ ਦੇ ਖਿਲਾਫ਼ ਬਾਬਾ ਬੂਝਾ ਸਿੰਘ ਭਵਨ ਤੋਂ ਮਾਰਚ ਕਰਕੇ ਸੇਵਾ ਸਿੰਘ ਠੀਕਰੀਵਾਲਾ ਚੌਕ ਤਕ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸ਼ਤ ਨਾਅਰੇਬਾਜ਼ੀ ਕਰ ਕੇ ਕਿਸਾਨਾਂ ਦਾ ਸਮਰਥਨ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਆਇਸਾ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਅਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਨੰਦਗੜ੍ਹ ਨੇ ਕਿਹਾ ਕਿ ਸੱਤਾ ਦੀ ਕੁਰਸੀ ਉੱਪਰ ਬੈਠ ਮੋਦੀ ਸਰਕਾਰ ਨੇ ਲਗਾਤਾਰ ਲੋਕ ਵਿਰੋਧੀ ਕਾਨੂੰਨ ਪਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਹਿਲਾਂ ਵਿਦਿਆਰਥੀ ਵਿਰੋਧੀ ਨਵੀਂ ਸਿੱਖਿਆ ਨੀਤੀ ਦਾ ਕਾਨੂੰਨ ਪਾਸ ਕਰਕੇ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਵਾਂਝੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਹੀ ਪਿਛਲੇ ਦਿਨੀਂ ਸੰਸਦ 'ਚ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕਰਕੇ ਕਿਸਾਨਾਂ ਨੂੰ ਸੜਕਾਂ ਤੇ ਰੁਲਣ ਲਈ ਮਜਬੂਰ ਕਰ ਦਿੱਤਾ ਹੈ।

ਇਸ ਤੋਂ ਇਲਾਵਾ ਮਾਨਸਾ ਦੀ ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਵੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਇਕ ਮੰਗ ਪੱਤਰ ਏਡੀਸੀ ਮਾਨਸਾ ਰਾਹੀਂ ਰਾਸ਼ਟਰਪਤੀ ਦੇ ਨਾਂ ਭੇਜਿਆ ਗਿਆ ਹੈ। ਜਿਸ ਵਿੱਚ ਕਾਨੂੰਗੋ ਯੂਨੀਅਨ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਦਸਤਖਤ ਨਾ ਕੀਤੇ ਜਾਣ। ਇਸ ਦੌਰਾਨ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਬੀਰਬਲ ਸਿੰਘ, ਕਾਨੂੰਗੋ ਮਲਕੀਤ ਸਿੰਘ, ਸਦਰ ਕਾਨੂੰਗੋ ਮਨਜੀਤ ਸਿੰਘ, ਕਾਨੂੰਗੋ ਗਿਰਧਾਰੀ ਲਾਲ, ਗੁਰਦੀਪ ਸਿੰਘ, ਕਰਮਜੀਤ ਸਿੰਘ, ਮਿੱਠਾ ਸਿੰਘ, ਆਇਸਾ ਆਗੂ ਜਸਪ੍ਰਰੀਤ ਬੱਪੀਆਣਾ, ਰੀਤੂ ਕੌਰ ਰਮਦਿੱਤੇ ਵਾਲਾ, ਗਗਨ ਬੱਪੀਆਣਾ, ਸੁਖਪ੍ਰਰੀਤ ਕੌਰ ਰਮਦਿੱਤੇ ਵਾਲਾ, ਅਰਸ਼ ਬੱਪੀਆਣਾ, ਮਹਿਤਾਬ ਸਿੰਘ ਸਹਾਰਨਾ, ਅਭੀ ਮਾਨਸਾ, ਡਿੰਪਲ ਮਾਨਸਾ, ਸੰਦੀਪ ਕੌਰ ਮਾਨਸਾ ਅਤੇ ਕਿਰਨਦੀਪ ਕੌਰ ਮਾਨਸਾ ਸ਼ਾਮਲ ਸਨ।