ਪਟਿਆਲਾ ਵਿਖੇ ਬੇਰੁਜ਼ਗਾਰਾਂ ’ਤੇ ਲਾਠੀਚਾਰਜ ਦਾ ਵਿਰੋਧ
ਪਟਿਆਲਾ ਵਿਖੇ ਆਪਣੇ ਰੁਜ਼ਗਾਰ ਦੀ ਮੰਗ ਨੂੰ
Publish Date: Mon, 08 Jun 2026 03:54 PM (IST)
Updated Date: Mon, 08 Jun 2026 03:56 PM (IST)

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਪਟਿਆਲਾ ਵਿਖੇ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਅਤੇ ਮੁਲਾਜ਼ਮਾਂ ਤੇ ਪੁਲਿਸ ਵੱਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਚਾਰੇ ਪਾਸੇ ਤੋਂ ਨਿੰਦਾ ਹੋ ਰਹੀ ਹੈ। ਇਸੇ ਕੜੀ ਤਹਿਤ ਹਲਕਾ ਮੌੜ ਤੋਂ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਗੋਰਾ ਦੀ ਅਗਵਾਈ ਵਿਚ ਵੱਡੀ ਗਿਣਤੀ ਚ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਮੌੜ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਵਿਧਾਇਕ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ। ਭੁਪਿੰਦਰ ਗੋਰਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਭੁਪਿੰਦਰ ਗੋਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਘਰ-ਘਰ ਰੁਜ਼ਗਾਰ ਅਤੇ ਹਰ ਵਰਗ ਨੂੰ ਇਨਸਾਫ਼ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਅੱਜ ਆਪਣੇ ਹੱਕ ਮੰਗਦੇ ਨੌਜਵਾਨਾਂ ਤੇ ਡਾਂਗਾਂ ਵਰ੍ਹਾ ਰਹੀ ਹੈ। ਪਟਿਆਲਾ ਵਿਖੇ ਬੇਰੁਜ਼ਗਾਰਾਂ ਤੇ ਹੋਇਆ ਲਾਠੀਚਾਰਜ ਬੇਹੱਦ ਮੰਦਭਾਗਾ ਅਤੇ ਗੈਰ-ਕਾਨੂੰਨੀ ਹੈ, ਜਿਸ ਨੇ ਸਰਕਾਰ ਦਾ ਲੋਕ-ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਭੁਪਿੰਦਰ ਗੋਰਾ ਨੇ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਹਲਕੇ ਦੇ ਨੌਜਵਾਨ ਰੁਜ਼ਗਾਰ ਲਈ ਭਟਕ ਰਹੇ ਹਨ, ਪਰ ਵਿਧਾਇਕ ਸਾਹਿਬ ਸਰਕਾਰ ਦੀਆਂ ਨਾਕਾਮੀਆਂ ਤੇ ਪਰਦਾ ਪਾਉਣ ਵਿੱਚ ਮਸਤ ਹਨ। ਉਨ੍ਹਾਂ ਕਿਹਾ ਕਿ ਜਨਤਾ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਨੌਜਵਾਨਾਂ ਪ੍ਰਤੀ ਬੇਰੁਖ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜਿਸ ਦੇ ਰੋਸ ਵਜੋਂ ਅੱਜ ਵਿਧਾਇਕ ਦਾ ਪੁਤਲਾ ਫੂਕਿਆ ਗਿਆ ਹੈ। ਭੁਪਿੰਦਰ ਗੋਰਾ ਅਤੇ ਕਾਂਗਰਸੀ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਅਤੇ ਲਾਠੀਚਾਰਜ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਤੇ ਕਾਰਵਾਈ ਨਾ ਕੀਤੀ, ਤਾਂ ਕਾਂਗਰਸ ਪਾਰਟੀ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਬਲਾਕ ਪ੍ਰਧਾਨ ਸੁਰਜੀਤ ਸਿੰਘ, ਹੈਪੀ ਸਰਪੰਚ ਬੁੱਗਰ, ਸ਼ੈਬਰ ਸਿੰਘ ਪਿੱਥੋ, ਨਾਇਬ ਕਰਿਆੜ ਆਲਾ, ਮਨਜਿੰਦਰ ਸਿੰਘ, ਬੱਬੂ ਪਿੱਥੋ, ਪੱਪਾ ਸਰਪੰਚ ਕੁੱਤੀਵਾਲ, ਗੁਰਪ੍ਰੀਤ ਰਾਜਗੜ ਕੁੱਬੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਕਾਂਗਰਸੀ ਵਰਕਰ, ਯੂਥ ਕਾਂਗਰਸ ਦੇ ਅਹੁਦੇਦਾਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ।