ਚਤਰ ਸਿੰਘ, ਬੁਢਲਾਡਾ : ਪਿਛਲੇ ਕੁਝ ਦਿਨਾਂ ਦੌਰਾਨ ਅਸਮਾਨ ਨੂੰ ਛੋਹ ਗਈਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਖ਼ਿਲਾਫ਼ ਬੁਢਲਾਡਾ ਵਿਖੇ ਇੱਕੱਠੇ ਹੋਏ ਟਰੱਕ ਆਪ੍ਰਰੇਟਰਾਂ ਨੇ ਕੇਂਦਰ ਸਰਕਾਰ ਦੇ ਵਿਰੋਧ 'ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਦੀ ਟਰੱਕ ਆਪ੍ਰਰੇਟਰਜ਼ ਐਸੋਸੀਏਸ਼ਨ ਬੁਢਲਾਡਾ ਦੇ ਪ੍ਰਧਾਨ ਮੋਹਨਾ ਸਿੰਘ ਰੱਲੀ ਨੇ ਕਿਹਾ ਕਿ ਫਾਇਨਾਂਸ ਕੰਪਨੀਆਂ ਅਤੇ ਹੋਰਨਾਂ ਬੈਂਕਾਂ ਤੋਂ ਕਰਜ਼ੇ ਲੈ ਕੇ ਟਰੱਕਾਂ ਰਾਹੀ ਆਪਣੇ ਪਰਿਵਾਰ ਪਾਲ ਰਹੇ ਆਪ੍ਰਰੇਟਰਾਂ ਦਾ ਕਾਰੋਬਾਰ ਦਿਨੋ-ਦਿਨ ਵਧ ਰਹੀਆਂ ਤੇਲ ਕੀਮਤਾਂ ਕਾਰਨ ਬੁਰੀ ਤਰ੍ਹਾਂ ਠੱਪ ਹੋਣ ਕਾਰਨ ਅਨੇਕਾਂ ਆਪ੍ਰਰੇਟਰ ਆਪਣੀਆਂ ਗੱਡੀਆਂ ਦੀਆਂ ਕਿਸ਼ਤਾਂ ਤੱਕ ਮੋੜਨ ਤੋਂ ਵੀ ਅਸਮਰਥ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਟਰੱਕ ਯੂਨੀਅਨਾਂ ਖਤਮ ਕਰਨ ਕਰਕੇ ਟਰਾਂਸਪੋਰਟ ਧੰਦੇ ਚ ਮੁਕਾਬਲੇਬਾਜ਼ੀ ਵਧ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਇਹ ਸੰਕੇਤਕ ਮੁਜ਼ਾਹਰਾ ਕੀਤਾ ਜਾ ਰਿਹਾ ਹੈ ਅਤੇ ਜੇ ਦੇਸ਼ ਜਾ ਪੰਜਾਬ ਦੀਆਂ ਜਥੇਬੰਦੀਆਂ ਕੋਈ ਵੱਡਾ ਸੱਦਾ ਦੇਣਗੀਆਂ। ਉਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾਂ ਕੇਂਦਰ ਦੀਆਂ ਇਨ੍ਹਾਂ ਮਾਰੂ ਨੀਤੀਆਂ ਨੇ ਟਰਾਂਸਪੋਰਟਰ ਬਿਜਨਸ ਨੂੰ ਖਤਮ ਕਰ ਕੇ ਰੱਖ ਦਿੱਤਾ ਹੈ। ਆਪ੍ਰਰੇਟਰਾਂ ਅਤੇ ਉਨ੍ਹਾਂ ਤੇ ਨਿਰਭਰ ਲੱਖਾ ਡਰਾਈਵਰਾਂ-ਕੰਡਕਟਰਾਂ ਦੇ ਪਰਿਵਾਰਾਂ ਨੂੰ ਦੋ ਟਾਇਮ ਦੀ ਖਾਣਾ ਵੀ ਨਸੀਬ ਨਹੀਂ ਹੋ ਰਿਹਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਟਰੱਕ ਯੂਨੀਅਨ ਬਹਾਲ ਕਰਕੇ ਅਤੇ ਤੇਲ ਤੇ ਵੈਟ ਘਟਾ ਕੇ ਟਰਾਸਪੋਰਟ ਦੇ ਕਾਰੋਬਾਰ ਨੂੰ ਬਚਾਉਣ ਲਈ ਅੱਗੇ ਆਵੇ।