ਦਿਲਜੋਤ ਸ਼ਰਮਾ ਦੇ ਇਨਸਾਫ਼ ਲਈ ਡੀਸੀ ਦਫ਼ਤਰ ਅੱਗੇ ਧਰਨਾ 22 ਨੂੰ
ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੀ ਜੰਮਪਲ
Publish Date: Wed, 14 Jan 2026 06:02 PM (IST)
Updated Date: Thu, 15 Jan 2026 04:07 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੀ ਜੰਮਪਲ ਐਡਵੋਕੇਟ ਦਿਲਜੋਤ ਸ਼ਰਮਾ ਦੀ ਲੁਧਿਆਣਾ ਵਿਖੇ ਭੇਦਭਰੀ ਹਾਲਤਾਂ ਵਿੱਚ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਦੀਆਂ ਮਜ਼ਦੂਰ, ਕਿਸਾਨ, ਵਿਦਿਆਰਥੀ ਅਤੇ ਹੋਰ ਜਨਤਕ ਜਥੇਬੰਦੀਆਂ ਦੀ ਮੀਟਿੰਗ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿਖੇ ਕਾਮਰੇਡ ਨਛੱਤਰ ਸਿੰਘ ਖੀਵਾ ਮੈਂਬਰ ਕੇਂਦਰੀ ਕੰਟਰੋਲ ਕਮਿਸ਼ਨ ਸੀ ਪੀ ਆਈ ਐੱਮ ਐੱਲ (ਲਿਬਰੇਸ਼ਨ) ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਮਹਿੰਦਰ ਸਿੰਘ ਭੈਣੀਬਾਘਾ, ਮਜ਼ਦੂਰ ਮੁਕਤੀ ਮੋਰਚਾ (ਲਿਬਰੇਸ਼ਨ) ਦੇ ਬਲਵਿੰਦਰ ਘਰਾਂਗਣਾ, ਗੁਰਸੇਵਕ ਮਾਨ, ਆਇਸਾ ਆਗੂ ਸੁਖਜੀਤ ਰਾਮਾਨੰਦੀ, ਸ਼ੋਸ਼ਲਿਸਟ ਪਾਰਟੀ ਇੰਡੀਆ ਦੇ ਸਰਬਜੀਤ ਕੌਸ਼ਲ, ਹਰਿੰਦਰ ਮਾਨਸ਼ਾਹੀਆ, ਆਈ ਡੀ ਪੀ ਦੇ ਜਗਰਾਜ ਸਿੰਘ ਰੱਲਾ, ਪੈਨਸ਼ਨਰ ਐਸੋਸੀਏਸ਼ਨ ਵੱਲੋਂ ਮਨਿੰਦਰ ਸਿੰਘ ਜਵਾਹਰਕੇ, ਸੀ ਪੀ ਆਈ ਐਮ ਐੱਲ (ਲਿਬਰੇਸ਼ਨ) ਦੇ ਸੂਬਾ ਕਮੇਟੀ ਮੈਂਬਰ ਸੁਖਦਰਸ਼ਨ ਨੱਤ, ਸੁਰਿੰਦਰਪਾਲ ਸ਼ਰਮਾ, ਪੰਜਾਬ ਕਿਸਾਨ ਯੂਨੀਅਨ ਦੇ ਸੁਖਚਰਨ ਦਾਨੇਵਾਲੀਆ,ਸੀ ਪੀ ਆਈ ਦੇ ਰਤਨ ਭੋਲਾ, ਬਲਵੰਤ ਸਿੰਘ ਫੱਕਰ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕੁਲਦੀਪ ਸਿੰਘ ਚੱਕ ਭਾਈਕੇ, ਸ਼ਹੀਦ ਲਾਭ ਸਿੰਘ ਮਾਨਸਾ ਯਾਦਗਾਰ ਕਮੇਟੀ ਦੇ ਹਰਗਿਆਨ ਢਿੱਲੋਂ, ਕੁਲ ਹਿੰਦ ਪ੍ਰਗਤੀਸ਼ੀਲ ਇਸਤਰੀ ਸਭਾ ਦੇ ਬਲਵਿੰਦਰ ਕੌਰ ਬੈਰਾਗੀ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਗੁਰਪ੍ਰਣਾਮ ਦਾਸ, ਦਸਮੇਸ਼ ਅਕੈਡਮੀ ਮਾਨਸਾ ਦੇ ਹਰਜੀਵਨ ਸਿੰਘ ਸਰਾਂ, ਏਕਟੂ ਦੇ ਅੰਗਰੇਜ਼ ਘਰਾਂਗਣਾ, ਪਰਿਵਾਰਕ ਮੈਂਬਰਾਂ ਵੱਲੋਂ ਅਭਿਸ਼ੇਕ ਸ਼ਰਮਾ, ਕੌਰ ਸੈਨ ਅਤੇ ਗੁਰਜੰਟ ਸਿੰਘ ਨੇਂ 18 ਜਨਵਰੀ ਨੂੰ ਸਮੂਹ ਸਮੂਹ ਇਨਸਾਫ਼ ਪਸੰਦ ਲੋਕਾਂ ਅਤੇ ਮਾਨਸਾ ਵਾਸੀਆਂ ਨੂੰ ਐਡਵੋਕੇਟ ਦਿਲਜੋਤ ਸ਼ਰਮਾ ਦੇ ਭੋਗ ਉੱਪਰ ਗੁਰਦੁਆਰਾ ਸਾਹਿਬ ਸੰਗਤਸਰ ਸਾਹਿਬ ਰੱਲਾ ਵਿਖੇ ਪਹੁੰਚਣ ਦੀ ਅਪੀਲ ਕੀਤੀ। ਉਕਤ ਆਗੂਆਂ ਨੇਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ 22 ਜਨਵਰੀ 2026 ਨੂੰ ਸਮੂਹ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਵਲੋਂ ਮਾਨਸਾ ਜ਼ਿਲਾ ਕਚਹਿਰੀਆਂ ਵਿਖੇ ਧਰਨਾ ਦੇ ਕੇ ਮਾਨਸਾ ਪ੍ਰਸ਼ਾਸਨ ਰਾਹੀਂ ਡੀਜੀਪੀ ਪੰਜਾਬ ਨੂੰ ਮੰਗ ਪੱਤਰ ਭੇਜਕੇ ਇਸ ਭੇਦਭਰੀ ਹਾਲਤ ਵਿੱਚ ਹੋਈ ਮੌਤ ਦੀ ਜਾਂਚ ਦੀ ਮੰਗ ਕੀਤੀ ਜਾਵੇਗੀ ਤਾਂ ਜ਼ੋ ਦੋਸ਼ੀਆਂ ਨੂੰ ਬਣਦੀ ਸਜ਼ਾ ਅਤੇ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾ ਸਕੇ। ਮਾਨਸਾ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਦੇ ਇਨਸਾਫ ਪਸੰਦ ਲੋਕਾਂ ਨੂੰ ਇਸ ਸੰਘਰਸ਼ ਵਿੱਚ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ।