ਪੀਡਬਲਯੂਡੀ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ ਪੀ ਡਬਲਯੂ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼
Publish Date: Thu, 02 Jul 2026 05:26 PM (IST)
Updated Date: Fri, 03 Jul 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਪੀਡਬਲਯੂਡੀ ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਅਲੀਸ਼ੇਰ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ. 2 ਦਫ਼ਤਰ ਸਾਹਮਣੇ ਪੰਜਾਬ ਸਰਕਾਰ ਖਿਲਾਫ਼ ਰੋਸ ਰੈਲੀ ਕਾਰਨ ਉਪਰੰਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ. 2 ਰਾਹੀਂ ਖਜ਼ਾਨਾ ਮੰਤਰੀ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਿਆ ਗਿਆ। ਰੈਲੀ ਨੂੰ ਸੰਬੋਧਨ ਕਰਦੇ ਬੁਲਾਰੇ ਸਾਥੀਆਂ ਨੇ ਦੱਸਿਆ ਕਿ ਖਜ਼ਾਨਾ ਮੰਤਰੀ ਵੱਲੋਂ ਜਥੇਬੰਦੀ ਨਾਲ ਮੀਟਿੰਗਾਂ ਦੇ ਸਮੇਂ ਦੇ ਕੇ ਅਜੇ ਤੱਕ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ। ਇਸ ਦੇ ਰੋਸ ਵੱਜੋਂ ਸੂਬਾ ਕਮੇਟੀ ਦੇ ਲਏ ਫ਼ੈਸਲੇ ਮੁਤਾਬਿਕ ਲੜੀਵਾਰ ਵੱਖ ਵੱਖ ਮੰਡਲ ਦਫਤਰਾਂ ਰਾਹੀਂ ਵਿੱਤ ਮੰਤਰੀ ਦੇ ਨਾਮ ਮੰਗ ਪੱਤਰ ਭੇਜੇ ਜਾ ਰਹੇ ਹਨ। ਇਸ ਉਪਰੰਤ 21 ਜੁਲਾਈ 2026 ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਹਲਕੇ ਦਿੜ੍ਹਬਾ ਵਿੱਚ ਰੋਸ ਮਾਰਚ ਕੀਤਾ ਜਾਵੇਗਾ। ਆਗੂ ਸਾਥੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ 2022 ਦੀਆਂ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਜੋ ਵਾਅਦੇ ਕਰਕੇ ਆਈਸੀ ਉਨ੍ਹਾਂ ਤੋਂ ਭੱਜ ਰਹੀ ਹੈ। ਆਗੂ ਸਾਥੀਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ। ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਦਾਇਰੇ ਵਿੱਚ ਲਿਆਂਦਾ ਜਾਵੇ, ਹਜ਼ਾਰਾਂ ਖਾਲੀ ਪਈਆਂ ਅਸਾਮੀਆਂ ਤੇ ਪੱਕੀ ਭਰਤੀ ਕੀਤੀ ਜਾਵੇ, ਵੱਖ ਵੱਖ ਵਿਭਾਗਾਂ ਵਿੱਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਆਉਟਸੋਰਸ ਕਾਮੇ ਪੱਕੇ ਕੀਤੇ ਜਾਣ, ਜਲ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਹੈਂਡ ਓਵਰ ਕਰਨੀਆਂ ਬੰਦ ਕੀਤੀਆਂ ਜਾਣ, ਸਿੰਚਾਈ ਵਿਭਾਗ ਵਿੱਚ ਪੋਸਟਾਂ ਤੇ ਕੱਟ ਲਾਉਣਾ ਬੰਦ ਕੀਤਾ ਜਾਵੇ ਅਤੇ ਪਿਛਲੇ ਸਮੇਂ ਤੋਂ ਕੱਟੀਆਂ ਅਸਾਮੀਆਂ ਬਹਾਲ ਕੀਤੀਆਂ ਜਾਣ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਵਿੱਚ ਸੇਵਾ ਮੁਕਤੀ ਬਾਅਦ ਕਰਮਚਾਰੀਆਂ ਦੇ ਬਕਾਏ ਬੜੀ ਦੇਰੀ ਨਾਲ ਜਾਰੀ ਕੀਤੇ ਜਾਂਦੇ ਹਨ, ਸਮੇਂ ਸਿਰ ਜਾਰੀ ਕਰਨ ਦਾ ਪ੍ਰਬੰਧ ਕੀਤਾ ਜਾਵੇ, ਜਿੰਨਾ ਸਮਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਨੀਤੀ ਬਣਾਈ ਜਾਣੀ ਹੈ ਉਨਾਂ ਸਮਾਂ ਘੱਟੋ ਘੱਟ 30 ਹਜ਼ਾਰ ਮਹੀਨਾ ਤਨਖਾਹ ਕੱਚੇ ਮੁਲਾਜ਼ਮਾਂ ਨੂੰ ਦਿੱਤੀ ਜਾਵੇ। ਮਿਰਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਦੇਣ ਸਮੇਂ ਬੇਤੁਕੇ ਇਤਰਾਜ ਲਾਉਣੇ ਬੰਦ ਕੀਤੇ ਜਾਣ ਮੁਲਾਜ਼ਮਾਂ ਦਾ ਰਹਿੰਦਾ 18% ਡੀਏ ਸਰਕਾਰ ਜਲਦ ਜਾਰੀ ਕਰੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਸਮੇਂ ਸਿਰ ਨਾ ਕੀਤਾ ਤਾਂ ਆਉਣ ਵਾਲੀਆਂ 2026 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਰੋਸ ਰੈਲੀ ਨੂੰ ਸਾਥੀਆਂ ਅਮਰ ਸਿੰਘ ਮੋਹਿਲ, ਸਿੰਦਰਪਾਲ ਸਿੰਘ, ਹਰਬੰਸ ਸਿੰਘ, ਬਲਰਾਜ ਬੁਢਲਾਡਾ, ਮਨਪ੍ਰੀਤ ਸਿੰਘ, ਸੋਨੀ ਸਿੰਘ, ਗੁਰਨਾਇਬ ਸਿੰਘ ਅਤਲਾ, ਦੀਪ ਸਿੰਘ, ਗੁਰਜੰਟ ਸਿੰਘ, ਜਨਕ ਸਿੰਘ ਫਤਿਹਪੁਰ, ਬਲਜੀਤ ਸਿੰਘ, ਮਹਿੰਦਰ ਸਿੰਘ, ਸੁਭਾਸ ਚੰਦ, ਆਦਿ ਆਗੂਆਂ ਨੇ ਸੰਬੋਧਨ ਕੀਤਾ। ਅਖੀਰ ਵਿੱਚ ਸੂਬਾ ਆਗੂ ਦਰਸ਼ਨ ਸਿੰਘ ਨੰਗਲ ਨੇ ਦੱਸਿਆ ਕਿ ਮਿਤੀ 21 ਜੁਲਾਈ 2026 ਨੂੰ ਖਜ਼ਾਨਾ ਮੰਤਰੀ ਪੰਜਾਬ ਸਰਕਾਰ ਦੇ ਵਿਧਾਨ ਸਭਾ ਹਲਕਾ ਦਿੜਬਾ ਵਿਖੇ ਪੀ ਡਬਲਯੂ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ ਯੂਨੀਅਨ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਰੋਸ ਰੈਲੀ ’ਚ ਜ਼ਿਲ੍ਹਾ ਮਾਨਸਾ ਤੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇਗੀ।