ਪੱਤਰ ਪ੍ਰਰੇਰਕ, ਮਾਨਸਾ : ਆਲ ਇੰਡੀਆ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ ਗੁਰਦੁਆਰਾ ਚੌਂਕ ਵਿਖੇ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਮੰਗ ਕੀਤੀ ਕਿ ਕਾਲੇ ਕਾਨੂੰਨ ਰੱਦ ਕੀਤੇ ਜਾਣ, ਬਿਜਲੀ ਐਕਟ 2020 ਵਾਪਸ ਲਿਆ ਜਾਵੇ, ਪਰਾਲੀ ਸਾੜਨ ਵਾਲਾ ਐਕਟ ਰੱਦ ਕੀਤੇ ਜਾਣ, ਡੀਜਲ ਅੱਧੇ ਰੇਟ 'ਤੇ ਕਿਸਾਨਾਂ ਨੂੰ ਦਿੱਤਾ ਜਾਵੇ ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣ। ਇਸ ਮੌਕੇ ਤੇ ਸੰਬੋਧਨ ਕਰਦਿਆਂ ਮਹਿੰਦਰ ਸਿੰਘ ਭੈਣੀਬਾਘਾ, ਗੋਰਾ ਸਿੰਘ ਭੈਣੀ ਬਾਘਾ, ਰਤਨ ਭੋਲਾ, ਕੁਲਵਿੰਦਰ ਸਿੰਘ ਉੱਡਤ, ਮੇਜਰ ਸਿੰਘ ਦੂਲੋਵਾਲ, ਸ਼ਿਵ ਚਰਨ ਦਾਸ ਸੁਚਨ, ਐਡਵੋਕੇਟ ਬਲਵੀਰ ਕੌਰ, ਐਡਵੋਕੇਟ ਰੇਖਾ ਸ਼ਰਮਾ ਨੇ ਕਿਹਾ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਆ ਕਾਰਨ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਦਿੱਲੀ ਦੀ ਧਰਤੀ ਤੇ ਪਿੱਛਲੇ 9 ਦਿਨਾਂ ਤੋਂ ਖੁੱਲ੍ਹੇ ਆਸਮਾਨ ਹੇਠਾਂ ਸੌਣ ਲਈ ਮਜਬੂਰ ਹੋਣਾ ਪੈ ਰਿਹਾ। ਉਨ੍ਹਾਂ ਕਿਹਾ ਕਿ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ, ਪਰ ਮੋਦੀ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਤਿਆਰ ਨਹੀਂ। ਆਗੂਆਂ ਕਿਹਾ ਕਿ ਚੋਣਾਂ ਵਿੱਚ ਜਿੱਤਣ ਦਾ ਮਤਲਬ ਇਹ ਨਹੀਂ ਹੁੰਦਾ ਕੇ ਸਰਕਾਰ ਲੋਕਾਂ ਦੀ ਰੋਜ਼ੀ ਰੋਟੀ ਕਮਾਉਣ ਦੇ ਵਸੀਲੇ ਹੀ ਖੋਹ ਲਵੇ ਤੇ ਲੋਕਾਂ ਨਾਲ ਗੱਲ ਕਰਨ ਨੂੰ ਵੀ ਤਿਆਰ ਨਾ ਹੋਵੇ। ਉਹਨਾਂ ਨੇ ਕਿਹਾ ਕਿ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਤਹਿਤ ਮਾਨਸਾ ਵੀ ਬੰਦ ਕੀਤਾ ਜਾਵੇਗਾ ਤੇ ਮੋਦੀ ਸਰਕਾਰ ਨੂੰ ਹਰਾ ਕੇ ਕਿਸਾਨ ਦਮ ਲੈਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹੰਸਰਾਜ ਮੋਫਰ ਮੁਸਲਿਮ ਫਰੰਟ ਪੰਜਾਬ, ਨਿਹਾਲ ਸਿੰਘ ਮਾਨਸਾ , ਹਰਵਿੰਦਰ ਸਿੰਘ , ਮਨਜੀਤ ਸਿੰਘ ਉਲਕ , ਨਰਿੰਦਰ ਕੌਰ , ਬਾਬਾ ਬੋਹੜ ਸਿੰਘ , ਗੋਰਾਲਾਲ ਅਤਲਾ , ਜਰਨੈਲ ਸਿੰਘ ਆਦਿ ਨੇ ਵੀ ਵਿਚਾਰ ਸਾਂਝੇ ਕੀਤੇ।