- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕਰਮਜੀਤ ਕੌਰ ਸਮਾਓਂ, ਧੰਨਾ ਮੱਲ ਗੋਇਲ, ਮਨਿਕ ਗੋਇਲ, ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ, ਜਸਵੰਤ ਸਿੰਘ ਮਾਨਸਾ, ਹਰਿੰਦਰ ਮਾਨਸ਼ਾਹੀਆ ਅਤੇ ਹਰਦੀਪ ਸਿੰਘ ਸਿੱਧੂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਝੋਟਾ ਵੱਲੋਂ ਸ਼ੁਰੂ ਕੀਤੀ ਲੜਾਈ ਜਾਰੀ ਰੱਖੀ ਜਾਵੇਗੀ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਡੀਸੀ ਰਿਹਾਇਸ਼ ਨੇੜੇ ਧਰਨਾ ਜਾਰੀ ਹੈ। ਦੂਰ-ਦੁਰਾਡੇ ਤੋਂ ਪਹੁੰਚ ਰਹੇ ਲੋਕਾਂ ਨੇ ਇਨਸਾਫ਼ ਮਿਲਣ ਤੱਕ ਸੰਘਰਸ਼ ਵਿੱਚ ਡਟੇ ਰਹਿਣ ਦਾ ਭਰੋਸਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪੰਜ ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ।
ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕਰਮਜੀਤ ਕੌਰ ਸਮਾਓਂ, ਧੰਨਾ ਮੱਲ ਗੋਇਲ, ਮਨਿਕ ਗੋਇਲ, ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ, ਜਸਵੰਤ ਸਿੰਘ ਮਾਨਸਾ, ਹਰਿੰਦਰ ਮਾਨਸ਼ਾਹੀਆ ਅਤੇ ਹਰਦੀਪ ਸਿੰਘ ਸਿੱਧੂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਝੋਟਾ ਵੱਲੋਂ ਸ਼ੁਰੂ ਕੀਤੀ ਲੜਾਈ ਜਾਰੀ ਰੱਖੀ ਜਾਵੇਗੀ।
ਧਰਨਾਕਾਰੀਆਂ ਲਈ ਸਿਹਤ ਸੇਵਾਵਾਂ ਦਾ ਲੰਗਰ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਧਰਨਾਕਾਰੀਆਂ ਨੂੰ ਸਿਹਤ ਸੇਵਾਵਾਂ ਦੇਣ ਦਾ ਲੰਗਰ ਜਾਰੀ ਹੈ। ਸੂਬਾਈ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਜ਼ਿਲ੍ਹਾ ਪ੍ਰਧਾਨ ਸੱਤਪਾਲ ਰਿਸ਼ੀ ਨੇ ਦੱਸਿਆ ਕਿ ਸੂਬਾਈ ਫ਼ੈਸਲੇ ਤਹਿਤ ਚੱਲ ਰਹੀ ਇਸ ਸੇਵਾ ਦਾ ਸੰਚਾਲਨ ਜ਼ਿਲ੍ਹਾ ਇਕਾਈ ਮਾਨਸਾ ਕਰ ਰਹੀ ਹੈ। ਜਥੇਬੰਦੀ ਵੱਲੋਂ ਪਹਿਲਾਂ ਵੀ ਅੰਦੋਲਨਾਂ ਅਤੇ ਜਨਤਕ ਇਕੱਠਾਂ ਵਿੱਚ ਅਜਿਹੀਆਂ ਸੇਵਾਵਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ। ਇਸ ਮੌਕੇ ਬੂਟਾ ਸਿੰਘ ਕੋਟਲੱਲੂ, ਕਰਮਜੀਤ ਕੌਰ, ਜਰਨੈਲ ਸਿੰਘ ਕੋਟ ਧਰਮੂ, ਗੁਰਪ੍ਰੀਤ ਕੋਟ ਅਤੇ ਭੁਪਿੰਦਰ ਸਿੰਘ ਨੇ ਵੀ ਸੇਵਾ ਨਿਭਾਈ।
ਝੋਟਾ ਦਾ 18ਵੇਂ ਤੇ ਦਲਜੀਤ ਸਿੰਘ ਦਾ ਪੰਜਵੇਂ ਦਿਨ ਵੀ ਨਾ ਹੋਇਆ ਸਸਕਾਰ
ਪਰਵਿੰਦਰ ਸਿੰਘ ਝੋਟਾ ਦਾ 18ਵੇਂ ਅਤੇ ਦਲਜੀਤ ਸਿੰਘ ਦਾ ਪੰਜਵੇਂ ਦਿਨ ਵੀ ਸਸਕਾਰ ਨਹੀਂ ਹੋ ਸਕਿਆ। ਦਲਜੀਤ ਸਿੰਘ ਦੇ ਪਿਤਾ ਜਰਨੈਲ ਸਿੰਘ ਨੇ ਵੀਰਵਾਰ ਨੂੰ ਸਸਕਾਰ ਲਈ ਸਹਿਮਤੀ ਜਤਾਉਂਦਿਆਂ ਧਰਨੇ ਵਿੱਚ ਸ਼ਾਮਲ ਪਰਿਵਾਰਕ ਮੈਂਬਰਾਂ ਨੂੰ ਪਿੰਡ ਭੰਮੇ ਕਲਾਂ ਆਉਣ ਲਈ ਕਿਹਾ ਸੀ। ਪਰ ਦੇਰ ਰਾਤ ਉਸ ਦੀ ਪਤਨੀ ਪਰਮਜੀਤ ਕੌਰ ਨੇ ਕਿਹਾ ਕਿ ਗ੍ਰਿਫ਼ਤਾਰ ਵਿਅਕਤੀਆਂ ਦੀ ਰਿਹਾਈ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਰੱਦ ਹੋਣ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਬਿਨਾਂ ਸਹਿਮਤੀ ਸਸਕਾਰ ਕੀਤੇ ਜਾਣ ’ਤੇ ਹਾਈ ਕੋਰਟ ਜਾਣ ਦੀ ਚਿਤਾਵਨੀ ਵੀ ਦਿੱਤੀ। ਇਸੇ ਦੌਰਾਨ ਸਮਾਜ ਸੇਵੀ ਭਾਨਾ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਦਲਜੀਤ ਸਿੰਘ ਦੇ ਪਿਤਾ ਵੱਲੋਂ ਧਰਨਾਕਾਰੀਆਂ ਨੂੰ ਹੁੱਲੜਬਾਜ਼ ਕਹਿਣ ਦੀ ਨਿਖੇਧੀ ਕੀਤੀ।