ਆਤਿਸ਼ੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਮੁਜ਼ਾਹਰਾ
ਭਾਰਤੀ ਜਨਤਾ ਪਾਰਟੀ ਵੱਲੋਂ ਪਿੰਡ ਦਾਨੇਵਾਲਾ
Publish Date: Sat, 10 Jan 2026 06:29 PM (IST)
Updated Date: Sun, 11 Jan 2026 04:09 AM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ, ਝੁਨੀਰ : ਪਿੰਡ ਦਾਨੇਵਾਲਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਗੁਰੂਆਂ ਪ੍ਰਤੀ ਕੀਤੀ ਗੱਲਤ ਟਿੱਪਣੀ ਕਰਕੇ ਪੁਤਲਾ ਫੂਕਿਆ ਗਿਆ। ਇਸ ਮੌਕੇ ਸਾਰੇ ਹੀ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ ਅਤੇ ਵਰਕਰਾਂ ਵੱਲੋਂ ਆਤਿਸ਼ੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਜਰਨਲ ਸੈਕਟਰੀ ਜਸਪ੍ਰੀਤ ਸਿੰਘ ਬੁਰਜ, ਸਰਕਲ ਦੇ ਪ੍ਰਧਾਨ ਪਵਨ ਕੁਮਾਰ ਸ਼ਰਮਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਰਾਮ ਚੰਦਰ ਤੇ ਲੱਕੀ ਸ਼ਰਮਾ ਨੇ ਰੋਸ ਜਤਾਉਂਦਿਆਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸਾਬਕਾ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਉਸ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।