<

p> ਪੱਤਰ ਪ੍ਰਰੇਰਕ, ਮਾਨਸਾ : ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਧਰਨੇ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਪਿੰਡ ਇਕਾਈ ਦੀ ਮੀਟਿੰਗ ਪਿੰਡ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕਿਸਾਨ ਆਗੂ ਮਹਿੰਦਰ ਸਿੰਘ ਭੈਣੀ ਬਾਘਾ, ਮੱਖਣ ਸਿੰਘ ਭੈਣੀ ਬਾਘਾ ਤੇ ਬਲਵਿੰਦਰ ਸ਼ਰਮਾ ਨੇ ਦੱਸਿਆ ਕਿ ਮਹਿਲ ਕਲਾਂ ਦੇ ਸਰਕਾਰੀ ਸਕੂਲ ਵਿਚ ਪੜ੍ਹਨ ਵਾਲੀ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਕਿਰਨਜੀਤ ਕੌਰ ਜਬਰ ਜਨਾਹ ਤੇ ਕਤਲ ਕਾਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਮੋਹਰੀ ਨਿਧੜਕ ਲੋਕ ਆਗੂ ਮਨਜੀਤ ਧਨੇਰ ਨੂੰ ਪੁਲਿਸ ਸਿਆਸੀ- ਗੁੰਡਾ- ਅਦਾਲਤ ਗਠਜੋੜ ਵੱਲੋਂ ਸਾਜ਼ਿਸ਼ ਤਹਿਤ ਝੂਠੇ ਕਤਲ ਕੇਸ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਉਨ੍ਹਾਂ ਦੀ ਨਿਹੱਕੀ ਸਜ਼ਾ ਰੱਦ ਕਰਵਾਉਣ ਲਈ ਪਿਛਲੇ ਮਹੀਨੇ ਦੀ 30 ਤਰੀਕ ਤੋਂ ਮਨਜੀਤ ਧਨੇਰ ਦੀ ਰਿਹਾਈ ਲਈ ਬਰਨਾਲਾ ਜੇਲ੍ਹ ਅੱਗੇ ਪੱਕਾ ਮੋਰਚਾ ਜਾਰੀ ਹੈ। ਵੱਡੀ ਗਿਣਤੀ 'ਚ ਅੌਰਤਾਂ -ਮਰਦਾਂ ਦੇ ਭਾਰੀ ਇਕੱਠ ਕਰ ਕੇ ਸਰਕਾਰਾਂ ਨੂੰ ਦੱਸਿਆ ਕਿ ਜਦੋਂ ਵੀ ਸੱਚਿਆਂ ਨੂੰ ਝੂਠੇ ਕੇਸ ਪਾ ਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਤਾਂ ਉਨ੍ਹਾਂ ਪਿੱਛੇ ਲਹਿਰਾਂ ਖੜ੍ਹੀਆਂ ਹੁੰਦੀਆਂ ਦੇਖੀਆਂ ਗਈਆ। ਹੁਣ ਵੀ ਪਿੰਡ- ਪਿੰਡ ਮਨਜੀਤ ਧਨੇਰ ਦੀ ਰਿਹਾਈ ਦਾ ਮੁੱਦਾ ਭਖ ਕੇ ਅੱਗ ਬਣ ਗਿਆ ਹੈ। ਇਸ ਮੌਕੇ ਪਿੰਡ ਇਕਾਈ ਦੇ ਪ੍ਰਰੈੱਸ ਸਕੱਤਰ ਮਨਪ੍ਰਰੀਤ ਸਿੰਘ ਕਾਲਾ ਨੇ ਕਿਹਾ ਕਿ ਮੰਗਲਵਾਰ ਨੂੰ ਨੌਜਵਾਨਾਂ ਦੇ ਹੋਣ ਵਾਲੇ ਇਕੱਠ 'ਚ ਪਿੰਡ ਭੈਣੀ ਬਾਘਾ 'ਚੋਂ ਵੱਡੀ ਗਿਣਤੀ 'ਚ ਨੌਜਵਾਨ ਧਰਨੇ 'ਚ ਸ਼ਮੂਲੀਅਤ ਕਰਨਗੇ। ਇਸ ਮੌਕੇ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ , ਬਲਜੀਤ ਸਿੰਘ ਚੌਧਰੀ ,ਅੰਤਰ ਸਿੰਘ ਮੈਂਬਰ, ਨਿੱਕਾ ਸਿੰਘ, ਬਲਦੇਵ ਸਿੰਘ ਮੈਂਬਰ ਆਦਿ ਹਾਜ਼ਰ ਸਨ।