ਮੁਫ਼ਤ ਸਿਹਤ ਸਹੂਲਤਾਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਪੰਜਾਬ : ਅੱਕਾਂਵਾਲੀ
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ
Publish Date: Sat, 24 Jan 2026 08:15 PM (IST)
Updated Date: Sun, 25 Jan 2026 04:22 AM (IST)

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਲੋਕਾਂ ਨੂੰ ਮਿਆਰੀ ਅਤੇ ਨਕਦੀ ਰਹਿਤ ਮੁਫ਼ਤ ਇਲਾਜ ਕਰਾਉਣ ਦੀ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ਦੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਸਰਦਾਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰ ਲੋਕਾਂ ਦੀ ਪਹੁੰਚ ’ਚ ਆਂਉਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲਾਂ ਵਿੱਚ ਵੀ ਗਰੀਬ ਲੋਕਾਂ ਦੇ ਇਲਾਜ ਕਰਾਉਣ ਦੇ ਰਸਤੇ ਮੁਕੰਮਲ ਤੌਰ ਤੇ ਖੋਲ੍ਹ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਅਜਿਹਾ ਕ੍ਰਾਂਤੀਕਾਰੀ ਕਦਮ ਚੁੱਕਣ ਨਾਲ ਪੰਜਾਬ 1947 ਦੀ ਅਜ਼ਾਦੀ ਬਾਅਦ ਦਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਥੋਂ ਦੇ ਵਾਸੀਆਂ ਨੂੰ ਮੁਫ਼ਤ ਇਲਾਜ ਕਰਵਾਉਣ ਦੀ ਸਹੂਲਤ ਮਿਲੇਗੀ। ਪੰਜਾਬ ਸਰਕਾਰ ਵੱਲੋਂ ਅਜਿਹਾ ਕਰਨ ਨਾਲ ਸਿਰਫ਼ ਸਿਹਤ ਸਹੂਲਤਾਂ ਹੀ ਨਹੀਂ, ਸਗੋਂ ਇਸਤੋਂ ਪਹਿਲਾਂ ਵੀ ਸੂਬਾ ਵਾਸੀਆਂ ਨੂੰ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੀਆਂ ਗਰੰਟੀਆਂ ਦਾ ਅਸਰ ਆਉਣ ਸਮੇਂ ਵਿੱਚ ਲੋਕਾਂ ਨੂੰ ਹੋਰ ਵੀ ਦੇਖਣ ਨੂੰ ਮਿਲੇਗਾ ਜਦੋਂ ਅਗਲੇ ਚਾਰ ਪੰਜ ਮਹੀਨਿਆਂ ਵਿੱਚ 2500 ਹੋਰ ਪਿੰਡ ਪੱਧਰ ਤੇ ਪਿੰਡ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਨਾਲ ਸੂਬੇ ਦੇ 65 ਲੱਖ ਪਰਿਵਾਰ ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਸ ਯੋਜਨਾ ਦੇ ਲਾਗੂ ਹੋਣ ਨਾਲ ਸਰਕਾਰੀ ਗੈਰ ਸਰਕਾਰੀ ਪੈਨਸ਼ਨਰ ਅਤੇ ਹਰ ਨਾਗਰਿਕ ਸਿਹਤ ਸਹੂਲਤਾਂ ਅਤੇ ਸਿਹਤ ਕਾਰਡ ਦੀ ਸਹੂਲਤ ਲੈ ਸਕੇਗਾ ਅਤੇ ਗੰਭੀਰ ਬਿਮਾਰੀਆਂ ਦਾ ਇਲਾਜ ਕਰਵਾਕੇ ਆਪਣੀ ਜ਼ਿੰਦਗੀ ਸੋਖੀ ਜੀਅ ਸਕਦਾ ਹੈ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ 1947 ਬਾਅਦ ਜਿਹੜੀਆਂ ਵੀ ਸਰਕਾਰਾਂ ਆਈਆਂ ਹਨ। ਉਨ੍ਹਾਂ ਨੇ ਕਦੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵਾਂਗ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਨਹੀਂ ਸੋਚਿਆ ਸਗੋਂ ਆਪਣੇ ਹੀ ਘਰ ਭਰੇ ਹਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਹੀ ਰਾਜਨੀਤਕ ਸ਼ਕਤੀਆਂ ਦੇ ਪ੍ਰਫੁਲਿਤ ਕੀਤਾ ਹੈ।