ਸਿਹਤ ਯੋਜਨਾ ਕੈਂਪ ’ਚ ਲੋਕਾਂ ਨੇ ਬਣਵਾਏ ਕਾਰਡ
ਸੂਬਾ ਸਰਕਾਰ ਦੁਆਰਾ
Publish Date: Sun, 22 Feb 2026 08:10 PM (IST)
Updated Date: Mon, 23 Feb 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੂਬਾ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਵਾਰਡ ਨੰਬਰ. 22 ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਵਿੱਚ ਵੱਡੀ ਸੰਖਿਆ ਵਿੱਚ ਬਜ਼ੁਰਗ, ਮਹਿਲਾਵਾਂ, ਮਰਦ ਅਤੇ ਬੱਚਿਆਂ ਨੇ ਪਹੁੰਚ ਕੇ ਆਪਣੇ ਸਿਹਤ ਬੀਮਾ ਕਾਰਡ ਬਣਵਾਏ। ਪ੍ਰੋਗਰਾਮ ‘ਚ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਵਾਰਡ ਦੇ ਕੌਂਸਲਰ ਪ੍ਰਵੀਨ ਕੁਮਾਰ ਟੋਨੀ ਨੇ ਦੱਸਿਆ ਕਿ ਸੂਬਾ ਸਰਕਾਰ 10 ਲੱਖ ਰੁਪਏ ਤੱਕ ਦੀ ਸਿਹਤ ਇਲਾਜ ਮੁਫ਼ਤ ਦੀ ਸਹੂਲਤ ਦੇ ਰਹੀ ਹੈ। ਇਸ ਲਈ ਇਹ ਕੈਂਪ ਲਗਾਇਆ ਗਿਆ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਲਾਭ ਉਠਾ ਸਕਣ। ਇਸ ਮੌਕੇ ਪੰਜਾਬ ਸਰਕਾਰ ਦੇ ਆਗੂ ਨਰੇਸ਼ ਬਿਰਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਇਹ ਯੋਜਨਾ ਲੋਕਾਂ ਨੂੰ ਕਾਫ਼ੀ ਲਾਭ ਦੇਵੇਗੀ।