- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਬੁਢਲਾਡਾ ਡੀਪੂ ਦੇ ਗੇਟ ਤੇ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਬੋਲਦਿਆਂ ਪ੍ਰਧਾਨ ਰਾਜਵੀਰ ਸਿੰਘ ਨੇ ਕਿਹਾ ਕਿ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਮੁਲਾਜ਼ਮ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਸਨ ਪ੍ਰੰਤੂ ਸਰਕਾਰ ਵੱਲੋਂ ਗੇਟ ਰੈਲੀਆਂ ਕਰਦੇ ਕਰਮਚਾਰੀਆਂ ਦੇ ਨਾਲ ਧੱਕੇਸ਼ਾਹੀ ਕੀਤੀ ਗਈ। ਨਾਜਾਇਜ਼ ਪਰਚੇ ਦਰਜ ਕਰ ਕੇ ਜੇਲ੍ਹਾਂ ’ਚ ਡੱਕਿਆ ਹੈ। ਹੜਤਾਲ ਵਿੱਚ ਟਰਾਂਸਪੋਰਟ ਮੰਤਰੀ ਪੰਜਾਬ ਐੱਮਡੀ ਪਨਬਸ, ਪੀਆਰਟੀਸੀ ਨਾਲ ਮੀਟਿੰਗ ਵਿੱਚ 30 ਨਵੰਬਰ ਨੂੰ ਸਾਰੇ ਮੁਲਾਜ਼ਮ ਸਾਥੀਆ ਤੇ ਪਰਚੇ ਰੱਦ ਕਰਨ ਸਮੇਂ ਸਾਰੇ ਮੁਲਾਜ਼ਮਾਂ ਨੂੰ ਡਿਊਟੀਆਂ ‘ਤੇ ਲੈਣ ਦਾ ਫ਼ੈਸਲਾ ਕੀਤਾ, ਪਰ ਜੋ ਮੁਲਾਜ਼ਮ ਪਟਿਆਲੇ ਜੇਲ੍ਹ ਤੋਂ ਰਿਹਾਅ ਹੋਏ ਹਨ। ਉਨ੍ਹਾਂ ਨੂੰ ਡਿਊਟੀਆਂ ਤੇ ਨਹੀਂ ਲਿਆ ਗਿਆ ਤੇ ਸੰਗਰੂਰ ’ਚ 10 ਕਰਮਚਾਰੀ ਅੱਜ ਵੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਸਰਕਾਰ ਵੱਲੋ ਹੁਣ ਤੱਕ ਜੇਲ੍ਹ ਵਿੱਚੋਂ ਨਹੀਂ ਰਿਹਾਅ ਕੀਤਾ ਗਿਆ। ਇਸ ਕਾਰਨ ਜੱਥੇਬੰਦੀ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੈਕਟਰੀ ਜਾਸਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਹਰ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਜਦੋਂਕਿ ਮੀਟਿੰਗ ’ਚ ਕਿਲੋਮੀਟਰ ਦੇ ਘਾਟੇ ਸਬੰਧੀ ਸਾਰੇ ਪਰੂਫ਼ ਦੇ ਚੁੱਕੇ ਹਾਂ ਸਰਕਾਰ ਸਰਕਾਰੀ ਬੱਸਾਂ ਪਾਉਣ ਦੀ ਕੋਸ਼ਿਸ਼ ਨਹੀਂ ਕਰ ਰਹੀ ਅਤੇ ਵਿਭਾਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਸਪੈਸ਼ਲ ਕਾਡਰ ਦੀ ਪਾਲਸੀ ਵਿੱਚ ਜੱਥੇਬੰਦੀ ਆਪਣੇ ਤਰਕ ਪੇਸ਼ ਕਰ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੱਥੇਬੰਦੀ ਨਾਲ 1 ਜੁਲਾਈ 2024 ਨੂੰ ਮੀਟਿੰਗ ਕਰਕੇ ਜੱਥੇਬੰਦੀ ਦੀਆਂ 7 ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਤਕਰੀਬਨ 1 ਸਾਲ 6 ਮਹੀਨੇ ਬੀਤਣ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਲਟਾ ਜੱਥੇਬੰਦੀ ਦੀ ਆਵਾਜ਼ ਨੂੰ ਦਬਾਉਣ ਲਈ ਕਰਮਚਾਰੀਆਂ ਨੂੰ ਜ਼ੇਲ੍ਹਾਂ ਵਿੱਚ ਡੱਕਿਆ ਗਿਆ ਹੈ ਅਤੇ ਨਾਜਾਇਜ਼ ਪਰਚੇ ਦਰਜ ਕੀਤੇ ਗਏ ਹਨ। ਸਰਕਾਰ ਵੱਲੋਂ ਹਰ ਵਰਗ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਹੁਣ ਪੰਜਾਬ ਦੇ ਪੱਤਰਕਾਰ ਭਾਈਚਾਰੇ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਦੀ ਯੂਨੀਅਨ ਵੱਲੋਂ ਨਿਖੇਧੀ ਕੀਤੀ ਜਾਂਦੀ ਹੈ। ਪਨਬੱਸ ਪੀਆਰਟੀਸੀ ਦੇ 10 ਮੁਲਾਜ਼ਮਾਂ ’ਤੇ ਨਾਜਾਇਜ਼ ਪਰਚੇ ਦਰਜ ਕਰ ਕੇ ਸੰਗਰੂਰ ਜੇਲ੍ਹ ’ਚ ਬੰਦ ਕੀਤੇ ਹਨ। ਪਰਚੇ ਰੱਦ ਕਰਕੇ ਤੁਰੰਤ ਸਰਕਾਰ ਰਿਹਾਅ ਕਰੇ। ਭਵਿੱਖ ’ਚ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ। ਕੈਸ਼ੀਅਰ ਕਾਬਲ ਸਿੰਘ ਤੇ ਜਗਸੀਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਡਿਊਟੀਆਂ ਕੀਤੀਆਂ ਜਾਣਗੀਆਂ, 9 ਜਨਵਰੀ ਨੂੰ ਸੰਗਰੂਰ ਵਿਖੇ ਕਨਵੈਂਸ਼ਨ ’ਚ ਐਲਾਨ ਕਰਦੇ ਹੋਏ ਪੱਕੇ ਧਰਨੇ ਨੂੰ ਸ਼ੁਰੂ ਕੀਤਾ ਜਾਵੇਗਾ। ਜੇਕਰ ਫ਼ਿਰ ਵੀ ਤਰੁੰਤ ਪਰਚੇ ਰੱਦ ਨਾ ਕੀਤੇ ਗਏ ਅਤੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਹੜਤਾਲ ਸਮੇਤ ਤਿੱਖੇ ਸੰਘਰਸ਼ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਅਮਰੀਕ ਸਿੰਘ, ਹਰਵਿੰਦਰ ਸਿੰਘ, ਸੱਤਪਾਲ ਸਿੰਘ, ਮਨਜੀਤ ਸਿੰਘ, ਹਰਦੀਪ ਸਿੰਘ, ਭੁਪੇਸ਼ ਕੁਮਾਰ, ਵਰਿੰਦਰ ਸ਼ਰਮਾ ਆਦਿ ਹਾਜਰ ਹੋਏ।