ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਕੀਤੀ ਇਕੱਤਰਤਾ
ਪੰਜਾਬ ਹੈਲਥ ਡਿਪਾਰਟਮੈਂਟ ਆਊਟਸੋਰਸ
Publish Date: Thu, 02 Apr 2026 06:36 PM (IST)
Updated Date: Thu, 02 Apr 2026 06:40 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਪੰਜਾਬ ਹੈਲਥ ਡਿਪਾਰਟਮੈਂਟ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸੀਐੱਚਸੀ ਖਿਆਲਾ ਕਲਾਂ ਸੈਂਟਰ ਮਾਨਸਾ ਵਿਖੇ ਹੋਈ। ਸਮੂਹ ਜ਼ਿਲ੍ਹੇ ਦੇ ਆਊਟਸੋਰਸ ਮੁਲਾਜ਼ਮਾਂ ਨੇ ਮੀਟਿੰਗ ਵਿੱਚ ਹਿੱਸਾ ਲਿਆ। ਇਸ ਦੀ ਪ੍ਰਧਾਨਗੀ ਨਾਜ਼ਰ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਕੀਤੀ। ਸਰਕਾਰ ਨੂੰ ਆਪਣੀਆਂ ਮੰਗਾਂ ਪ੍ਰਤੀ ਰੋਸ ਪ੍ਰਗਟ ਕੀਤਾ ਤੇ ਸਮੂਹ ਜ਼ਿਲ੍ਹੇ ਦੇ ਮੁਲਾਜ਼ਮਾਂ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਇਸ ਵਿੱਚ ਕੁਲਦੀਪ ਸਿੰਘ ਅਰੋਗਿਆ ਮਿੱਤਰਾ ਨੇ ਕਿਹਾ ਕਿ ਸਰਕਾਰ ਉਸ ਨਾਲ ਧੱਕਾ ਕਰ ਰਹੀ ਹੈ ਕਿਉਂਕਿ ਇੱਕ ਉਹ ਗਰੀਬ ਪਰਿਵਾਰ ਨਾਲ ਸਬੰਧਿਤ ਹੈ। ਉਸ ਦੀ ਸੁਣਵਾਈ ਨਹੀਂ ਹੋ ਰਹੀ ਅਤੇ ਉਸ ’ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਇਸ ਕਰ ਕੇ ਸਮੂਹ ਜ਼ਿਲ੍ਹੇ ਦੇ ਮੁਲਾਜ਼ਮਾਂ ਨੇ ਫ਼ੈਸਲਾ ਕੀਤਾ ਕਿ ਜੇਕਰ ਇਹ ਅਰੋਗਿਆ ਮਿੱਤਰਾ ਦਾ ਸਾਨੂੰ ਇਨਸਾਫ਼ ਨਹੀਂ ਮਿਲਦਾ ਤਾਂ ਅਸੀਂ ਅੱਗੇ ਕੋਈ ਬਹੁਤ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਦੱਸ ਦਿੱਤਾ ਜਾਵੇਗਾ ਕਿ ਗ਼ਰੀਬ ਪਰਿਵਾਰ ਦਾ ਰੁਜ਼ਗਾਰ ਕਿਵੇਂ ਖੋਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਉਸ ਦੀ ਮਾਤਾ ਕੈਂਸਰ ਤੋਂ ਪੀੜਤ ਹੈ। ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ। ਇੱਕ ਜ਼ਿਲ੍ਹੇ ਤੋਂ ਦੂਸਰੇ ਜ਼ਿਲ੍ਹੇ ਵਿੱਚ ਆਪਸੀ ਬਦਲੀਆਂ ਕੀਤੀਆਂ ਜਾਣ, ਸਾਲਾਨਾ ਐਗਰੀਮੈਂਟ ਦਿੱਤਾ ਜਾਵੇ, ਕੰਪਨੀਆਂ ਵੱਲੋਂ ਬੰਦ ਕੀਤੀਆਂ ਛੁੱਟੀਆਂ ਬਹਾਲ ਕੀਤੀਆਂ ਜਾਣ, ਮੁਲਾਜ਼ਮਾਂ ਦੇ ਬੰਦ ਕੀਤੇ ਬੋਨਸ ਨੂੰ ਲਾਗੂ ਕੀਤਾ ਜਾਵੇ, 1500 ਰੁਪਏ ਨਾਜਾਇਜ਼ ਕੱਟੇ ਉਹ ਵਾਪਸ ਦਿੱਤੇ ਜਾਣ, ਮੁਲਾਜ਼ਮਾਂ ਦਾ ਸਿਹਤ ਬੀਮਾ ਲਾਗੂ ਹੋਣਾ ਚਾਹੀਦਾ, ਰੋਕੀਆਂ ਤਨਖ਼ਾਹਾਂ ਜਾਰੀ ਕੀਤੀਆਂ ਜਾਣ, ਮਹੀਨਾਵਾਰ ਦੀ ਸੈਲਰੀ ’ਚ ਦੇਰੀ ਨਾ ਕੀਤੀ ਜਾਵੇ। ਇਸ ਮੌਕੇ ਪ੍ਰਧਾਨ ਨਾਜ਼ਰ ਸਿੰਘ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ’ਤੇ ਗੌਰ ਨਾ ਕੀਤੀ ਤਾਂ ਹਰ ਸੈਂਟਰਾਂ ’ਤੇ ਜਾ ਸੰਘਰਸ਼ ਮੀਟਿੰਗਾਂ ਹੋਰ ਵੀ ਕੀਤੀਆਂ ਜਾਣਗੀਆਂ। ਇਸ ਮੌਕੇ ਹਿੱਸਾ ਲੈਣ ਵਾਲੇ ਮੁਲਾਜ਼ਮ ਵੀਰਪਾਲ ਕੌਰ, ਸਿਮਰਨਜੀਤ ਕੌਰ, ਰਾਜਿੰਦਰ ਕੌਰ, ਦਰਸ਼ਨ ਸਿੰਘ, ਸੁਖਵੰਤ ਸਿੰਘ, ਗੁਰਪ੍ਰੀਤ ਸਿੰਘ, ਬੂਟਾ ਸਿੰਘ, ਜਰਨੈਲ ਕੁਮਾਰ, ਪ੍ਰਮਜੀਤ ਸਿੱਧੂ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਮੋਹਕਮ ਜੀਤ ਸਿੰਘ, ਕੁਲਵੰਤ ਸਿੰਘ, ਸਤਿੰਦਰ ਕੌਰ, ਕੁਲਦੀਪ ਸਿੰਘ ਅਰੋਗਿਆ ਮਿੱਤਰਾ, ਹਰਦੀਪ ਕੌਰ, ਕੁਲਵਿੰਦਰ ਕੌਰ, ਮੰਗਤ ਰਾਮ, ਲਵਜੀਤ ਸਿੰਘ, ਸਰਬਜੀਤ ਕੌਰ ਆਦਿ ਹਾਜ਼ਰ ਸਨ।