ਪੰਜਾਬ ਕਿਸਾਨ ਯੂਨੀਅਨ ਦੀ ਮਾਲਵਾ ਜ਼ੋਨ ਦੀ ਮੀਟਿੰਗ
ਪੰਜਾਬ ਕਿਸਾਨ ਯੂਨੀਅਨ ਦੀ ਮਾਲਵਾ ਜੋਨ ਦੀ
Publish Date: Tue, 03 Feb 2026 06:51 PM (IST)
Updated Date: Wed, 04 Feb 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਕਿਸਾਨ ਯੂਨੀਅਨ ਦੀ ਮਾਲਵਾ ਜੋਨ ਦੀ ਮੀਟਿੰਗ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ। ਪਿਛਲੇ ਪ੍ਰੋਗਰਾਮਾਂ ਦੇ ਰਵਿਊ ਉਪਰੰਤ ਜੱਥੇਬੰਦਕ ਮੈਂਬਰਸ਼ਿੱਪ ਦਾ ਟੀਚਾ ਲਿਆ ਗਿਆ। 12 ਫ਼ਰਵਰੀ ਨੂੰ ਟਰੇਡ ਯੂਨੀਅਨਾਂ ਦੀ ਹੜਤਾਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। 20 ਨੂੰ ਕਿਸਾਨੀ ਮੰਗਾਂ ਨੂੰ ਲੈਕੇ ਐੱਸਕੇਐੱਮ ਦੇ ਸੱਦੇ ਤਹਿਤ ਵਿਧਾਇਕ ਅਤੇ ਮੰਤਰੀਆਂ ਦੇ ਘਰਾਂ ਅੱਗੇ ਧਰਨਾ ਦੇਣ ਦੇ ਫ਼ੈਸਲੇ ਨੂੰ ਲਾਗੂ ਕਰਨ ਦਾ ਮਤਾ ਪਾਇਆ ਗਿਆ। ਮੀਟਿੰਗ ਦੌਰਾਨ ਗੁਰਨਾਮ ਸਿੰਘ ਭੀਖੀ, ਗੋਰਾ ਸਿੰਘ ਭੈਣੀਬਾਘਾ, ਭੋਲਾ ਸਿੰਘ ਸਮਾਓ, ਗੁਰਜੰਟ ਸਿੰਘ ਮਾਨਸਾ, ਨਰਿੰਦਰ ਕੌਰ ਬੁਰਜ ਹਮੀਰਾ, ਜਰਨੈਲ ਸਿੰਘ ਰੋੜਾਵਾਲਾ, ਗੁਰਚਰਨ ਸਿੰਘ ਰਾਏਕੋਟ, ਜੱਗਾ ਸਿੰਘ ਬਦਰਾ, ਸਵਰਨ ਸਿੰਘ ਨਵਾਂਗਾਓਂ, ਗੁਰਜੀਤ ਸਿੰਘ ਜੈਤੋ, ਗੁਰਪ੍ਰੀਤ ਸਿੰਘ ਰਾਈਆ, ਗੁਰਤੇਜ ਮਹਿਰਾਜ, ਕਰਨੈਲ ਸਿੰਘ ਮਾਨਸਾ ਆਦਿ ਆਗੂ ਹਾਜ਼ਰ ਸਨ।