ਪੁਲਿਸ ਸਟੇਟ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਮਾਨ ਸਰਕਾਰ : ਪ੍ਰਗਟ ਸਿੰਘ ਪੰਜਾਬ ਵਿੱਚ ਕਾਨੂੰਨ ੇੱਿ ੁੇੱਿੁ ੇੱਿੁ ੇੱਿੁ ੇੱ
Publish Date: Fri, 30 Oct 2026 06:34 PM (IST)
Updated Date: Sat, 31 Oct 2026 04:02 AM (IST)
* ਭੰਮੇ ਕਲਾਂ ਦੇ ਨੌਜਵਾਨ ਦੀ ਮੌਤ ਤੇ ਬੁਢਲਾਡਾ ’ਚ ਪੁਲਿਸ ਮੁਲਾਜ਼ਮ ਦੀ ਜੇਬ ’ਚੋਂ ਮਿਲੇ ਨਸ਼ੇ ’ਤੇ ਚੁੱਕੇ ਕਾਂਗਰਸ ਸੂਬਾ ਪ੍ਰਧਾਨ ਨੇ ਸਵਾਲ * ਮਾਨ ਸਰਕਾਰ ਸਵਾਲਾਂ ਦੇ ਕਟਹਿਰੇ ’ਚ ਫ਼ੋਟੋ : 12, 13 ਐਮਏਐਨ ਕੈਪਸ਼ਨ : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਕੈਪਸ਼ਨ : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਕੁਝ ਠੀਕ ਹੋਣ ਦਾ ਦਿਖਾਵਾ ਕਰ ਰਹੀ ਹੈ। ਸਰਕਾਰ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਵੱਲ ਲਿਜਾ ਰਹੀ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਅੱਜ ਮਾਨਸਾ ’ਚ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਲਗਾਏ ਧਰਨੇ ’ਚ ਪਰਵਿੰਦਰ ਸਿੰਘ ਝੋਟੇ ਤੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਦੋਸ਼ ਲਗਾਉਂਦਿਆਂ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਕਰੀਬ ਇਕ ਸਾਲ ਪਹਿਲਾਂ ਵਿਧਾਨ ਸਭਾ ਵਿਚ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਨੂੰ ਪੁਲਿਸ ਸਟੇਟ ਨਾ ਬਣਾਉਣ ਦੀ ਚਿਤਾਵਨੀ ਦਿੱਤੀ ਸੀ। ਪੰਜਾਬੀਆਂ ਨੇ ਇਤਿਹਾਸ ’ਚ ਕਦੇ ਕਿਸੇ ਦੀ ਅਧੀਨਗੀ ਸਵੀਕਾਰ ਨਹੀਂ ਕੀਤੀ ਅਤੇ ਨਾ ਹੀ ਹੁਣ ਅਜਿਹਾ ਹੋਣ ਦੇਣਗੇ। ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਮੌਤ ਦਾ ਜ਼ਿਕਰ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਪੁਲਿਸ ਆਪਣੀ ਹੀ ਥਿਊਰੀ ਬਣਾ ਕੇ ਬੈਠੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਪਰਿਵਾਰ ਦੀ ਮਰਜ਼ੀ ਦੇ ਉਲਟ ਪਹਿਲਾਂ ਲਾਸ਼ ਨੂੰ ਲਿਜਾਇਆ ਗਿਆ, ਫ਼ਿਰ ਪੋਸਟਮਾਰਟਮ ਕਰਵਾਇਆ। ਪਰ ਹੁਣ ਪਰਿਵਾਰ ਦੀ ਬਿਨਾਂ ਸਹਿਮਦੀ ਦੇ ਹੀ ਸਸਕਾਰ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ’ਚ ਪੁਲਿਸ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ ਅਤੇ ਸਬੰਧਤ ਐੱਸਐੱਸਪੀ ਨੂੰ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਬੁਢਲਾਡਾ ’ਚ ਪੁਲਿਸ ਮੁਲਾਜ਼ਮ ਦੀ ਜੇਬ ’ਚੋਂ ਨਸ਼ਾ ਮਿਲਣ ਦੇ ਮਾਮਲੇ ’ਤੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਦੋਂ ਨਸ਼ਾ ਰੋਕਣ ਦੀ ਜ਼ਿੰਮੇਵਾਰੀ ਪੁਲਿਸ ਦੀ ਹੈ ਤਾਂ ਪੁਲਿਸ ਮੁਲਾਜ਼ਮਾਂ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਅਫ਼ਸੋਸ ਜਤਾਇਆ ਕਿ ਇੰਨੇ ਗੰਭੀਰ ਮਾਮਲਿਆਂ ਦੇ ਬਾਵਜੂਦ ਸਰਕਾਰ ਦਾ ਕੋਈ ਨੁਮਾਇੰਦਾ ਪੀੜਤ ਪਰਿਵਾਰਾਂ ਕੋਲ ਨਹੀਂ ਪਹੁੰਚਿਆ। ਪ੍ਰਗਟ ਸਿੰਘ ਨੇ ਅੱਗੇ ਕਿਹਾ ਕਿ ਲੱਖਾ ਸਿਧਾਣਾ ਸਮੇਤ ਹੋਰ ਲੋਕਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਅਰਵਿੰਦਰ ਕੌਰ ਨੂੰ ਹਿਰਾਸਤ ’ਚ ਲੈਣ ਅਤੇ ਕਥਿਤ ਤੌਰ ’ਤੇ ਰਾਤ ਸਮੇਂ ਸੁੰਨਸਾਨ ਰਾਹ ’ਤੇ ਛੱਡਣ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਧੀਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਪੈਦਾ ਹੋ ਰਹੀ ਹੈ। ਪੰਜਾਬ ਨੂੰ ਚੁਣੌਤੀਆਂ ਤੋਂ ਬਾਹਰ ਕੱਢਣ ਲਈ ਲੋਕ ਇਕਜੁੱਟ ਹੋਣ ਉਨ੍ਹਾਂ ਚਿਤਾਵਨੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਨੂੰ ਇਨ੍ਹਾਂ ਹਾਲਾਤ ਦੇ ਨਤੀਜੇ ਭੁਗਤਣੇ ਪੈਣਗੇ। ਦਲਜੀਤ ਸਿੰਘ ਦੇ ਪਰਿਵਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਚਿੱਟਾ ਪੈਸੇ ਦੇ ਕੇ ਖਰੀਦਿਆ ਜਾਂਦਾ ਸੀ, ਹੁਣ ਮੌਜੂਦਾ ਸਰਕਾਰ ਦੇ ਸਾਸ਼ਨ ਵਿਚ ਹੋਮ ਡਲੀਵਰੀ ਤੱਕ ਮੁਫ਼ਤ ਹੋਣ ਲੱਗ ਗਈ। ਉਨ੍ਹਾਂ ਕਿਹਾ ਕਿ ਜਿਸ ਦਿਨ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਇਨ੍ਹਾਂ ਸਮੱਸਿਆਵਾਂ ਖ਼ਿਲਾਫ਼ ਖੜ੍ਹੇ ਹੋਣਗੇ, ਉਸ ਦਿਨ ਹੀ ਬਦਲਾਅ ਸੰਭਵ ਹੋਵੇਗਾ। ਸਮਾਜ, ਸਿੱਖਿਆ ਤੇ ਪੁਲਿਸ ਪ੍ਰਣਾਲੀ ’ਚ ਸੁਧਾਰ ਲਿਆ ਕੇ ਹੀ ਪੰਜਾਬ ਨੂੰ ਇਨ੍ਹਾਂ ਚੁਣੌਤੀਆਂ ਤੋਂ ਬਾਹਰ ਕੱਢਿਆ ਜਾ ਸਕਦਾ ਹੈ।