ਸਰਕਾਰ ਨੇ ਸੂਬੇ ਨੂੰ ਦਿੱਲੀ ਦੇ ਠੱਗਾਂ ਹਵਾਲੇ ਕੀਤਾ : ਹਰਸਿਮਰਤ ਬਾਦਲ
ਮੌਜੂਦਾ ਸਰਕਾਰ ਮੌਜੂਦਾ ਸਰਕਾਰ ਮੌਜੂਦਾ ਸਰਕਾਰ
Publish Date: Sun, 11 Jan 2026 09:11 PM (IST)
Updated Date: Mon, 12 Jan 2026 04:18 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮੌਜੂਦਾ ਸਰਕਾਰ ਨੇ ਪੰਜਾਬ ਨੂੰ ਦਿੱਲੀ ਦੇ ਠੱਗਾਂ ਦੇ ਹਵਾਲੇ ਕਰ ਰੱਖਿਆ ਹੈ। ਉਹ ਪੰਜਾਬ ਨੂੰ ਲੁੱਟ ਰਹੇ ਹਨ ਅਤੇ ਸਰਕਾਰੀ ਜ਼ਮੀਨਾਂ ਵੇਚੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਸਿਰਫ਼ ਆਪਣੀ ਕੁਰਸੀ ਬਚਾਉਣ ’ਚ ਲੱਗੇ ਹੋਏ ਹਨ। ਪੰਜਾਬ ਵਿੱਚ ਕਾਨੂਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਗੈਂਗਸਟਰ ਰੋਜ਼ਾਨਾ ਫਿਰੌਤੀਆਂ ਵਸੂਲ ਰਹੇ ਹਨ ਇਹ ਸ਼ਬਦ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਹਲਕੇ ਵਿੱਚ ਕਹੇ। ਉਹਨਾਂ ਮਾਨਸਾ ਦੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰਾ ਕੀਤਾ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਅੱਜ ਪੰਜਾਬ ਵਿੱਚ ਗੈਂਗਸਟਰ ਬੇਖੋਫ ਹੋ ਕੇ ਲਗਾਤਾਰ ਘੁੰਮ ਰਹੇ ਹਨ ਅਤੇ ਫਿਰੌਤੀਆਂ ਵਸੂਲ ਰਹੇ ਹਨ। ਮੁੱਖ ਮੰਤਰੀ ਆਪਣੀ ਕੁਰਸੀ ਬਚਾਉਣ ਲਈ ਪੰਜਾਬ ਨੂੰ ਆਪਣੇ ਦਿੱਲੀ ਸਥਿਤ ਅਕਾਵਾਂ ਦੇ ਹਵਾਲੇ ਕਰ ਰਾਜ ਨੂੰ ਲੁਟਵਾਉਣ ਦਾ ਕੰਮ ਕਰ ਰਹੇ ਹਨ।ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਸੌਂਪਣ ਦਾ ਮਨ ਬਣਾ ਚੁੱਕੇ ਹਨ ਤੇ ਇਸੇ ਕਾਰਨ ਸਰਕਾਰ ਅਕਾਲੀ ਦਲ ਨੂੰ ਬਦਨਾਮ ਕਰਨ ਵਿੱਚ ਜੁਟੀ ਹੋਈ ਹੈ।