ਸੜਕਾਂ ’ਤੇ ਖੜ੍ਹੇ ਗੰਦੇ ਪਾਣੀ ਤੋਂ ਲੋਕ ਪਰੇਸ਼ਾਨ
ਚੁਗਲੀ ਘਰ ਨਜ਼ਦੀਕ ਚੁਗਲੀ ਘਰ ਨਜ਼ਦੀਕ ਚੁਗਲੀ ਘਰ ਨਜ਼ਦੀਕ
Publish Date: Sun, 01 Mar 2026 06:37 PM (IST)
Updated Date: Mon, 02 Mar 2026 04:10 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਇੱਥੋਂ ਦੇ ਚੁਗਲੀ ਘਰ ਨੇੜੇ ਸੜਕਾਂ ’ਤੇ ਖੜ੍ਹੇ ਗੰਦੇ ਪਾਣੀ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਇਲਾਕੇ ਵਿੱਚ ਲਗਾਤਾਰ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਆਉਣ ਜਾਣ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਸ਼ਨ ਸਿੰਘ ਨੇ ਦੱਸਿਆ ਕਿ ਸੜਕ ’ਤੇ ਪਾਣੀ ਲੰਬੇ ਸਮੇਂ ਤੋਂ ਇਕੱਠਾ ਹੋ ਰਿਹਾ ਹੈ। ਇਸ ਕਾਰਨ ਗੰਦਗੀ ਫ਼ੈਲ ਰਹੀ ਹੈ ਤੇ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਬੱਚਿਆਂ ਤੇ ਬਜ਼ੁਰਗਾਂ ਲਈ ਇਸ ਰਾਹ ’ਤੇ ਲੰਘਣਾ ਮੁਸ਼ਕਲ ਹੋ ਗਿਆ ਹੈ। ਗੋਪਾਲ ਚੰਦ ਨੇ ਕਿਹਾ ਕਿ ਇਹ ਪਾਣੀ ਵਿੱਚੋਂ ਲੰਘਦਾ ਹਰ ਕੋਈ ਪ੍ਰੇਸ਼ਾਨ ਹੋ ਰਿਹਾ ਹੈ, ਪਰ ਇਸ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਇਸ ਪਾਣੀ ਦਾ ਹੱਲ ਕੀਤਾ ਜਾਵੇ ਤਾਂ ਲੋਕਾਂ ਨੂੰ ਕੋਈ ਰਾਹਤ ਮਿਲ ਸਕੇ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਸਮੱਸਿਆ ਦਾ ਜਲਦ ਤੋਂ ਜਲਦ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ।