ਈ-ਕੇਵਾਈਸੀ ਆਪ੍ਰੇਟਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਅੱਜ
ਜ਼ਿਲ੍ਹਾ ਰੋਜ਼ਗਾਰ ਅਫ਼ਸਰ
Publish Date: Sun, 08 Feb 2026 07:08 PM (IST)
Updated Date: Mon, 09 Feb 2026 04:09 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 0 ਫ਼ਰਵਰੀ, 2026 ਦਿਨ ਸੋਮਵਾਰ ਨੂੰ ਸੁਵਿਧਾ ਕੇਂਦਰ ਵੱਲੋਂ ਈ.-ਕੇ.ਵਾਈ.ਸੀ. ਆਪਰੇਟਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਭਰਤੀ ਕੇਵਲ 6 ਮਹੀਨੇ ਲਈ ਹੋਵੇਗੀ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 37 ਸਾਲ ਤੱਕ ਹੋਣੀ ਚਾਹੀਦੀ ਹੈ ਤੇ ਪ੍ਰਾਰਥੀਆਂ ਸਰੀਰਿਕ ਤੌਰ 'ਤੇ ਫਿੱਟ ਹੋਣੇ ਚਾਹੀਦੇ ਹਨ। ਪ੍ਰਾਰਥੀ ਨੂੰ ਕੰਪਿਊਟਰ ਦੀ ਜਾਣਕਾਰੀ ਹੋਣੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖ਼ਾਹ 10,000 ਰੁਪਏ ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਇੱਛੁਕ ਪ੍ਰਾਰਥੀ ਕੈਂਪ ਵਾਲੇ ਦਿਨ ਸਵੇਰੇ 10 ਵਜੇ ਆਪਣੀ ਯੋਗਤਾ ਸਰਟੀਫ਼ਿਕੇਟ ਦੀਆਂ ਕਾਪੀਆਂ, ਆਧਾਰ ਕਾਰਡ ਦੀ ਕਾਪੀ ਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ 'ਤੇ) ਪਹੁੰਚਣ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰੇ 1 ਵਜੇ ਤੱਕ ਰੱਖਿਆ ਗਿਆ ਹੈ।