ਹੈਰੋਇਨ, ਪਾਬੰਦੀਸ਼ੁਦਾ ਕੈਪਸੂਲ ਤੇ ਸ਼ਰਾਬ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ
Publish Date: Fri, 20 Feb 2026 06:26 PM (IST)
Updated Date: Sat, 21 Feb 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਕਰਦਿਆਂ ਵੱਖ ਵੱਖ ਥਾਣਿਆਂ ਵਿਚ 8 ਮੁਕੱਦਮੇ ਦਰਜ ਕਰਕੇ 09 ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 22 ਗ੍ਰਾਮ ਹੈਰੋਇਨ, 105 ਸਿਗਨੇਚਰ ਕੈਪਸੂਲ, 300 ਲੀਟਰ ਲਾਹਣ, 11 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੱਤੀ ਕਿ ਥਾਣਾ ਜੌੜਕੀਆਂ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਗੁਰਮੇਲ ਸਿੰਘ ਵਾਸੀ ਜੌੜਕੀਆਂ ਕੋਲੋਂ ਗਸ਼ਤ ਦੌਰਾਨ 07 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਐੱਨਡੀਪੀਐੱਸ ਐਕਟ ਥਾਣਾ ਜੌੜਕੀਆਂ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਅਮ੍ਰਿੰਤਪਾਲ ਸਿੰਘ ਵਾਸੀ ਕੱਲੋ ਕੋਲੋਂ ਗਸ਼ਤ ਦੌਰਾਨ 60 ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮੁਕੱਦਮਾ ਬੀਐੱਨਐੱਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਂਦੀ ਅਤੇ ਪੁਲਿਸ ਟੀਮ ਨੇ ਅਮ੍ਰਿਤਪਾਲ ਸਿੰਘ ਵਾਸੀ ਖਿਆਲਾ ਕਲਾਂ ਨੂੰ ਗਸ਼ਤ ਦੌਰਾਨ ਕਾਬੂ ਕਰਕੇ ਡੋਪ ਟੈਸਟ ਕਰਵਾਉਣ 'ਤੇ ਡੋਪ ਪਾਜ਼ੇਟਿਵ ਆਉਣ 'ਤੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।
ਥਾਣਾ ਸਿਟੀ ਬੁਢਲਾਡਾ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਮੰਗਲ ਸਿੰਘ , ਪ੍ਰੇਮ ਲਾਲ ਵਾਸੀ ਵਾਰਡ ਨੰਬਰ. 11 ਢੇਹਾ ਬਸਤੀ ਬੁਢਲਾਡਾ ਕੋਲੋਂ ਗਸ਼ਤ ਦੌਰਾਨ 08 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਜੋਗਾ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਸੰਦੀਪ ਸਿੰਘ ਵਾਸੀ ਰੱਲਾ ਕੋਲੋਂ ਗਸ਼ਤ ਦੌਰਾਨ 07 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਐਨਡੀਪੀਐਸ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਥਾਣਾ ਸਿਟੀ 1 ਮਾਨਸਾ ਦੀ ਪੁਲਿਸ ਟੀਮ ਨੇ ਸਰਬਜੀਤ ਸਿੰਘ ਵਾਸੀ ਜਵਾਹਰਕੇ ਕੋਲੋਂ ਗਸ਼ਤ ਦੌਰਾਨ 45 ਸਿਗਨੇਚਰ ਕੈਪਸੂਲ ਬਰਾਮਦ ਕਰਕੇ ਮੁਕੱਦਮਾ ਬੀਐਨਐਸ ਥਾਣਾ ਸਿਟੀ-1 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ। ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਨਾਨਕ ਸਿੰਘ ਵਾਸੀ ਝੰਡਾ ਕਲਾਂ ਕੋਲੋਂ ਗਸ਼ਤ ਦੌਰਾਨ 300 ਲੀਟਰ ਲਾਹਣ ਬਰਾਮਦ ਕਰਕੇ ਮੁਕਦੱਮਾ ਐਕਸਾਇਜ਼ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਤੇ ਥਾਣਾ ਦੀ ਪੁਲਿਸ ਟੀਮ ਨੇ ਸਿੰਦਰਪਾਲ ਪੁੱਤਰ ਮਿਲਖੀ ਰਾਮ ਵਾਸੀ ਸਰਸਾ ਕੈਂਚੀਆਂ ਸਰਦੂਲਗੜ੍ਹ ਪਾਸੋ ਗਸ਼ਤ ਦੌਰਾਨ 11 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰਕੇ ਮੁਕਦੱਮਾ ਐਕਸਾਇਜ਼ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ’ਚ ਲਿਆਦੀ।