- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜ਼ਦੂਰ ਮੁਕਤੀ ਮੋਰਚਾ ਆਜ਼ਾਦ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ਕੇਂਦਰ ਸਰਕਾਰ ਨੇ ਮਨਰੇਗਾ ਰੁਜ਼ਗਾਰ ਗਾਰੰਟੀ ਕਾਨੂੰਨ ਦੀ ਥਾਂ ਲਿਆਂਦੇ ਜੀ ਰਾਮ ਜੀ ਦੇ ਮਜ਼ਦੂਰਾਂ ਦੇ ਰੁਜ਼ਗਾਰ ਲਈ ਪੰਜਾਬ ਦੀ ਆਪ ਸਰਕਾਰ ਵੱਲੋਂ 40 ਫ਼ੀਸਦੀ ਫੰਡ ਜਾਰੀ ਨਾਂ ਰੱਖਣ ਖਿਲਾਫ਼ 30, 31 ਮਈ ਤੋਂ 1 ਜੂਨ ਤੱਕ ਤਿੰਨ ਰੋਜ਼ਾ ਸੰਗਰੂਰ ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਇਹ ਐਲਾਨ ਅੱਜ ਇਥੇ ਮਜ਼ਦੂਰ ਆਗੂ ਬਾਜ਼ ਸਿੰਘ ਰੰਘੜਿਆਲ ਦੀ ਪ੍ਰਧਾਨਗੀ ਹੇਠ ਹੋਈ। ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੀ ਜ਼ਿਲ੍ਹਾ ਇਕਾਈ ਦੇ ਆਗੂਆਂ ਦੀ ਜਨਰਲ ਮੀਟਿੰਗ ਨੂੰ ਸੰਬੋਧਨ ਕਰਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕੀਤਾ।
ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਮਾਓਂ ਨੇ ਕਿਹਾ ਕਿ ਆਪਣੇ ਰਾਜ ਕਾਲ ਦੇ ਆਖਰੀ ਸਾਲ ਵਿੱਚ 2027 ਲਈ ਵੋਟਾਂ ਪੱਕੀਆਂ ਕਰਨ ਲਈ ਸਾਰੀਆਂ ਗਰੰਟੀਆ ਪੂਰ੍ਹੀਆਂ ਕਰਨ ਦਾ ਦਾਅਵਾ ਕਰਨ ਵਾਲੀ ਆਪ ਸਰਕਾਰ ਨੇ ਪੰਜਾਬ ਦੇ 27 ਲੱਖ ਮਨਰੇਗਾ ਹੁਣ ਜੀ ਰਾਮ ਜੀ ਮਜ਼ਦੂਰਾਂ ਦੇ ਰੁਜ਼ਗਾਰ ਲਈ ਇੱਕ ਪੈਸਾ ਵੀ ਨਹੀਂ ਰੱਖਿਆ। ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇਣ ਤੋਂ ਅਸਮੱਰਥ ਮੁੱਖ ਮੰਤਰੀ ਮਾਨ ਦਾ ਔਰਤਾਂ ਨੂੰ 1000 ਰੁਪਏ ਦੇਣ ਦਾ ਐਲਾਨ ਵੀ ਦੂਜੀ ਵਾਰ ਧੋਖਾ ਸਾਬਤ ਹੋਵੇਗਾ। ਨਿੱਤ ਦਿਨ ਕਰਜ਼ਾ ਚੁੱਕ ਕੇ ਖਜ਼ਾਨਾ ਭਰਿਆ ਹੋਣ ਦਾ ਦਾਅਵਾ ਕਰਨ ਵਾਲ਼ੇ ਮੁੱਖ ਮੰਤਰੀ ਦੇ ਰਾਜ ਵਿੱਚ ਮੁਲਾਜ਼ਮ ਤਨਖਾਹਾਂ ਤੇ ਮਨਰੇਗਾ ਮਜ਼ਦੂਰ ਦਿਹਾੜੀ ਨੂੰ ਤਰਸ ਰਹੇ ਹਨ। ਪੰਜਾਬ ਸਰਕਾਰ ਨੂੰ ਫ਼ੋਕੀਆਂ ਮਸ਼ਹੂਰੀਆਂ ਬੰਦ ਕਰਕੇ ਮਜ਼ਦੂਰਾਂ ਦੇ ਰੁਜ਼ਗਾਰ ਲਈ ਫੰਡ ਜਾਰੀ ਕਰਨਾ ਚਾਹੀਦਾ ਹੈ। ਪੰਜਾਬ ਅੰਦਰ ਹੋ ਰਹੇ ਵਿਕਾਸ ਕੰਮਾਂ ’ਚ ਠੇਕੇਦਾਰਾਂ ਵੱਲੋਂ ਵਰਤੇ ਜਾ ਰਹੇ ਘਟੀਆ ਮਟੀਰੀਆਲ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਦੇ ਆਖ਼ਰੀ ਸਾਲ ’ਚ ਵਿਕਾਸ ਦੇ ਨਾਂਅ ’ਤੇ ਮੰਤਰੀ, ਵਿਧਾਇਕ, ਅਫ਼ਸਰਸ਼ਾਹੀ, ਠੇਕੇਦਾਰਾਂ ਨਾਲ ਮਿਲਕੇ ਖਜ਼ਾਨਾ ਲੁੱਟ ਰਹੇ ਹਨ। ਪੰਜਾਬ ਦੇ 27 ਲੱਖ ਮਨਰੇਗਾ ਮਜ਼ਦੂਰਾਂ ਦੇ ਰੁਜ਼ਗਾਰ ਦੀ ਪ੍ਰਾਪਤੀ ਲਈ ਸਰਕਾਰ ਖ਼ਿਲਾਫ਼ ਵੱਡਾ ਅੰਦੋਲਨ ਕੀਤਾ ਜਾਵੇਗਾ। ਇਸ ਮੌਕੇ ਮਨਰੇਗਾ ਹੁਣ ਜੀ ਰਾਮ ਜੀ ਦੇ ਮਜ਼ਦੂਰਾਂ ਦੇ ਰੁਜ਼ਗਾਰ ਦਾ ਫੰਡ ਜਾਰੀ ਨਾਂ ਕਰਨ ਖਿਲਾਫ਼ ਤਿੰਨ ਰੋਜ਼ਾ ਮੁੱਖ ਮੰਤਰੀ ਮਾਨ ਸੰਗਰੂਰ ਦੀ ਕੋਠੀ ਅੱਗੇ ਧਰਨੇ ਦੀ ਸਫ਼ਲਤਾ ਲਈ ਜ਼ਿਲ੍ਹੇ ਅੰਦਰ ਮਜ਼ਦੂਰ ਲਾਮਬੰਦੀ ਨੂੰ ਤੇਜ਼ ਕਰਨ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਮੀਟਿੰਗ ਨੂੰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਜ਼ਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ, ਜ਼ਿਲ੍ਹਾ ਮੀਤ ਪ੍ਰਧਾਨ ਭੋਲ਼ਾ ਸਿੰਘ ਝੱਬਰ, ਗੁਲਾਬ ਸਿੰਘ ਖੀਵਾ, ਗੁਰਦਿੱਤ ਸਿੰਘ ਟਾਹਲੀਆਂ, ਜਰਨੈਲ ਸਿੰਘ ਮਾਨਸਾ, ਨੌਜਵਾਨ ਆਗੂ ਪ੍ਰਗਟ ਸਿੰਘ ਦਿਆਲਪੁਰਾ, ਮਨਵੀਰ ਸਿੰਘ ਫੁੱਲੂਆਲਾ, ਬੰਟੀ ਝੱਬਰ, ਬੱਲਮ ਸਿੰਘ ਢੈਪਈ, ਟੈਹਲਾ ਸਿੰਘ, ਨੇ ਵੀ ਸੰਬੋਧਨ ਕੀਤਾ।