ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ “ਸੰਗਠਨ ਸਿਰਜਨ ਅਭਿਆਨ” ਤਹਿਤ ਜ਼ਿਲ੍ਹਾ ਮਾਨਸਾ ਦੀ 51 ਮੈਂਬਰੀ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਕਮੇਟੀ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਬਣਾਈ ਗਈ ਹੈ। ਇਸ ਦਾ ਮੁੱਖ ਉਦੇਸ਼ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਅਤੇ ਵਰਕਰਾਂ ਨੂੰ ਸਰਗਰਮ ਬਣਾਉਣਾ ਹੈ। ਇਸ ਨਵੀਂ ਘੋਸ਼ਿਤ ਕਮੇਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਤਜਰਬੇਕਾਰ ਤੇ ਸਰਗਰਮ ਕਾਂਗਰਸੀ ਆਗੂਆਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਬੁਲਾਰੇ ਵਜੋਂ ਮਨਦੀਪ ਸਿੰਘ ਗੋਰਾ ਅਤੇ ਬਲਕਰਨ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ, ਜਦਕਿ ਦਫ਼ਤਰ ਸਕੱਤਰ ਦੀ ਜ਼ਿੰਮੇਵਾਰੀ ਮੱਖਣ ਰਾਮ ਨੂੰ ਦਿੱਤੀ ਹੈ। ਖਜ਼ਾਨਚੀ ਵਜੋਂ ਸੁਰੇਸ਼ ਕੁਮਾਰ ਨੰਦਗੜ੍ਹੀਆ, ਪ੍ਰੈਸ ਮੀਡੀਆ ਇੰਚਾਰਜ ਅਨੂ ਸ਼ਰਮਾ ਅਤੇ ਸੋਸ਼ਲ ਮੀਡੀਆ ਇੰਚਾਰਜ ਰਮੇਸ਼ ਕੁਮਾਰ ਜੋਸ਼ੀ ਨੂੰ ਵੀ ਮਹੱਤਵਪੂਰਨ ਭੂਮਿਕਾਵਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਛੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਵਿਸ਼ੇਸ਼ ਨਿਯੋਤਾ ਮੈਂਬਰ (ਸਪੈਸ਼ਲ ਇਨਵਾਈਟੀ) ਵਜੋਂ ਸ਼ਾਮਲ ਕਰਦੇ ਹੋਏ ਸੁਖਵਿੰਦਰ ਕੌਰ, ਸਰਬਜੀਤ ਕੌਰ, ਸੁਖਪ੍ਰੀਤ ਕੌਰ, ਸੁਨੀਤਾ ਰਾਣੀ, ਹਰਪ੍ਰੀਤ ਕੌਰ ਅਤੇ ਇੰਦਰਜੀਤ ਸਿੰਘ ਮਾਨਸ਼ਾਹੀਆ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਜੋ ਪਾਰਟੀ ਦੇ ਤਜ਼ਰਬੇ ਨੂੰ ਸੰਗਠਨ ਹਿੱਤ ਵਿੱਚ ਵਰਤਣਗੇ। ਕਮੇਟੀ ਵਿੱਚ 11 ਮੀਤ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਰਣਦੀਪ ਸਿੰਘ ਸਿੱਧੂ, ਸੰਦੀਪ ਮਹਿਤਾ, ਧਨਜੀਤ ਸਿੰਘ, ਕੌਂਸਲਰ ਕੁਲਵਿੰਦਰ ਕੌਰ ਮਹਿਤਾ, ਰਮੇਸ਼ ਕੁਮਾਰ, ਲਾਲ ਚੰਦ ਭਾਰਦਵਾਜ, ਰਣਜੀਤ ਦੌਦੜਾ, ਜਸਵੀਰ ਸਿੰਘ ਸਰਪੰਚ, ਇਕਬਾਲ ਸਿੰਘ, ਕੌਂਸਲਰ ਇੰਦਰਜੀਤ ਸਿੰਘ ਅਤੇ ਰਾਜਕਿਰਨ ਕੌਰ ਦੇ ਨਾਮ ਸ਼ਾਮਲ ਹਨ। ਇਹ ਸਾਰੇ ਆਗੂ ਜਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਭੂਮਿਕਾ ਨਿਭਾਉਣਗੇ। ਇਸੇ ਤਰ੍ਹਾਂ 16 ਜਨਰਲ ਸਕੱਤਰਾਂ ਦੀ ਟੀਮ ਵਿੱਚ ਗੁਰਵਿੰਦਰ ਸਿੰਘ ਰਾਏਪੁਰ, ਮੱਖਣ ਸਿੰਘ ਭੱਠਲ, ਗੁਰਮੀਤ ਸਿੰਘ ਬਾਵਾ, ਵਰਿੰਦਰ ਸਿੰਘ ਧਾਲੀਵਾਲ, ਰਾਜੀਵ ਕੁਮਾਰ, ਮੱਖਣ ਸਿੰਘ ਭੂੰਦੜ, ਸਤਿਗੁਰ ਸਿੰਘ ਸਰਪੰਚ, ਹਰਕੇਸ਼ ਸਿੰਘ ਕੇਸ਼ੀ ਬਾਵਾ, ਰਾਜੀਵ ਕੁਮਾਰ ਭੋਲਾ, ਤਰਨਜੀਤ ਸਿੰਘ ਸੁੱਖਾ, ਦਲਵਿੰਦਰ ਸਿੰਘ ਬਿੰਦੂ, ਜਰਨੈਲ ਸਿੰਘ, ਬਲਵੀਰ ਸਿੰਘ, ਜਗਦੀਪ ਸਿੰਘ ਧਲੇਵਾਂ, ਰਾਮਪਾਲ ਸਿੰਘ ਅਤੇ ਪ੍ਰਵੀਨ ਗੋਇਲ ਬੋਬੀ ਨੂੰ ਸ਼ਾਮਲ ਕੀਤਾ ਗਿਆ ਹੈ। 24 ਸੈਕਟਰੀਆਂ ਦੀ ਸੂਚੀ ਵਿੱਚ ਗੁਰਲਾਲ ਸਿੰਘ, ਮੱਖਣ ਸਿੰਘ, ਰਾਕੇਸ਼ ਕੁਮਾਰ ਲਾਡੀ, ਗੁਰਕੇਵਲ ਸਿੰਘ, ਚਰਨਜੀਤ ਸਿੰਘ, ਅਰੁਸ਼ੀ ਸ਼ਰਮਾਂ, ਬਲਜੀਤ ਸਿੰਘ, ਗੁਰਪ੍ਰਤਾਪ ਸਿੰਘ ਸੁੱਖੀ ਪੰਮਾ, ਮਲਕੀਤ ਸਿੰਘ, ਬਿੱਕਰ ਸਿੰਘ, ਪ੍ਰਭਜੋਤ ਸਿੰਘ ਸਿੱਧੂ, ਡਾ. ਸੁਲਤਾਨ ਸ਼ਾਹ, ਗੁਰਬਾਜ ਸਿੰਘ, ਗੁਰਪ੍ਰੇਮ ਸਿੰਘ, ਇੰਦਰਜੀਤ ਸਿੰਘ, ਅਮਰ ਸਿੰਘ, ਲਛਮਣ ਦਾਸ, ਨਵਜਿੰਦਰ ਸਿੰਘ, ਕੰਵਲਜੀਤ ਚਹਿਲ, ਜਸਵੀਰ ਸਿੰਘ, ਕਸ਼ਮੀਰ ਸਿੰਘ, ਰਾਜੇਸ਼ ਕੁਮਾਰ, ਤਰਸੇਮ ਸਿੰਘ ਅਤੇ ਰਾਜ ਕੁਮਾਰ ਦੇ ਨਾਮ ਸ਼ਾਮਲ ਹਨ। ਜਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਇਸ ਮੌਕੇ ਕਿਹਾ ਕਿ ਪਾਰਟੀ ਵੱਲੋਂ ਬਣਾਈ ਗਈ ਇਹ ਕਾਰਜਕਾਰਨੀ ਪੂਰੀ ਤਰ੍ਹਾਂ ਸੰਤੁਲਿਤ ਅਤੇ ਜਮੀਨੀ ਵਰਕਰਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿੱਚ ਤਜਰਬੇਕਾਰ ਆਗੂਆਂ ਦੇ ਨਾਲ-ਨਾਲ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਵੀ ਵਾਜਬ ਹਿੱਸੇਦਾਰੀ ਦਿੱਤੀ ਗਈ ਹੈ, ਤਾਂ ਜੋ ਸੰਗਠਨ ਵਿੱਚ ਨਵੀਂ ਊਰਜਾ ਆ ਸਕੇ। ਉਨ੍ਹਾਂ ਹੋਰ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਹੀ ਆਮ ਵਰਕਰ ਦੀ ਪਾਰਟੀ ਰਹੀ ਹੈ ਅਤੇ ਵਰਕਰ ਹੀ ਇਸ ਦੀ ਅਸਲੀ ਤਾਕਤ ਹਨ। ਇਸ ਲਈ ਜਲਦ ਹੀ ਦੂਸਰੀ ਸੂਚੀ ਵੀ ਜਾਰੀ ਕੀਤੀ ਜਾਵੇਗੀ, ਜਿਸ ਵਿੱਚ ਬੂਥ ਪੱਧਰ ’ਤੇ ਮਿਹਨਤ ਕਰਨ ਵਾਲੇ ਟਕਸਾਲੀ ਅਤੇ ਨਿਸ਼ਠਾਵਾਨ ਵਰਕਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਸਿੰਗਲਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਿਲ੍ਹਾ ਮਾਨਸਾ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ ਅਤੇ ਹਰ ਪਿੰਡ, ਹਰ ਵਾਰਡ ਅਤੇ ਹਰ ਬੂਥ ਤੱਕ ਪਾਰਟੀ ਦੀ ਪਹੁੰਚ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ ਅਤੇ ਜਨਤਾ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣਾ ਪਾਰਟੀ ਦੀ ਪਹਿਲ ਰਹੇਗੀ। ਉਨ੍ਹਾਂ ਸਾਰੇ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਪੂਰਾ ਯੋਗਦਾਨ ਪਾਉਣਗੇ। ਨਾਲ ਹੀ ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਵਧੀਆ ਪ੍ਰਦਰਸ਼ਨ ਕਰ ਸਕੇ।