ਕਾਸੋ ਆਪ੍ਰੇਸ਼ਨ ਤਹਿਤ ਮਾਨਸਾ ਪੁਲਿਸ ਦੀ ਚੈਕਿੰਗ ਤੇਜ਼
ਪੰਜਾਬ ਪੁਲਿਸ
Publish Date: Mon, 06 Apr 2026 06:55 PM (IST)
Updated Date: Tue, 07 Apr 2026 04:08 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਪੁਲਿਸ ਦੁਆਰਾ ਨਸ਼ੇ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਕਾਸੋ ਆਪ੍ਰੇਸ਼ਨ ਅਧੀਨ ਵਿਆਪਕ ਚੈਕਿੰਗ ਅਭਿਆਨ ਚਲਾਇਆ ਗਿਆ। ਬੱਸ ਅੱਡਾ ਰੇਲਵੇ ਸਟੇਸ਼ਨ ’ਤੇ ਭੀੜ ਵਾਲੇ ਬਾਜ਼ਾਰਾਂ ਵਿੱਚ ਪੁਲਿਸ ਟੀਮਾਂ ਨੇ ਤਲਾਸ਼ੀ ਅਭਿਆਨ ਚਲਾਇਆ। ਡੀਐਸਪੀ ਕਮਲਜੀਤ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਦੁਆਰਾ ਨਸ਼ਾ ਤਸਕਰਾਂ ਖ਼ਿਲਾਫ਼ ਅਭਿਆਨ ਜਾਰੀ ਹੈ ਅਤੇ ਕਿਸੇ ਵੀ ਕੀਮਤ ’ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਚੈਕਿੰਗ ਦੌਰਾਨ ਬੱਸਾਂ ਦੀ ਤਲਾਸ਼ੀ ਲਈ ਗਈ ਅਤੇ ਯਾਤਰੀਆਂ ਦੇ ਬੈਗ ਵੀ ਚੈੱਕ ਕੀਤੇ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਇਸ ਆਪ੍ਰੇਸ਼ਨ ਵਿੱਚ ਥਾਣਾ ਸਿਟੀ 1 ਤੇ 2 ਦੀਆਂ ਟੀਮਾਂ ਇਸ ਆਪ੍ਰੇਸ਼ਨ ਵਿੱਚ ਸਰਗਰਮ ਰੂਪ ਨਾਲ ਜੁੱਟੀਆਂ ਹੋਈਆਂ ਹਨ ਤੇ ਸ਼ੱਕੀ ਵਿਅਕਤੀਆਂ ’ਤੇ ਵਿਸ਼ੇਸ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀਆਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਤਸਕਰ ਪੁਲਿਸ ਦੇ ਹੱਥੇ ਚੜ੍ਹਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।