ਸਾਬਕਾ ਫ਼ੌਜੀਆਂ, ਵੀਰ ਨਾਰੀਆਂ ਤੇ ਬੇਸਹਾਰਿਆਂ ਲਈ ਲਾਇਆ ਕੈਂਪ
ਪੰਜਾਬ ਰੈਜੀਮੈਂਟਲ ਸੈਂਟਰ ਰਿਕਾਰਡ ਦਫ਼ਤਰ, ਰਾਮਗੜ੍ਹ ਛਾਉਣੀ (ਝਾਰਖੰਡ)
Publish Date: Tue, 10 Feb 2026 06:00 PM (IST)
Updated Date: Wed, 11 Feb 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਰੈਜੀਮੈਂਟਲ ਸੈਂਟਰ ਰਿਕਾਰਡ ਦਫ਼ਤਰ, ਰਾਮਗੜ੍ਹ ਛਾਉਣੀ (ਝਾਰਖੰਡ) ਵੱਲੋਂ ਮਿਸ਼ਨ ਹਾਰਦਿਕ ਮਿਲਨ 4.0 ਤਹਿਤ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪੈਂਨਸ਼ਨ ਸਬੰਧੀ ਸਹੂਲਤਾਂ ਅਤੇ ਅਧਿਕਾਰਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮਾਨਸਾ ਵਿਖੇ ਕੀਤਾ ਗਿਆ। ਇਸ ਕੈਂਪ ਵਿੱਚ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਅਤੇ ਬਹੁਤੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮਾਨਸਾ, ਕਮਾਂਡਰ ਦਿਲਪ੍ਰੀਤ ਸਿੰਘ ਕੰਗ ਨੇ ਜਾਣਕਾਰੀ ਦਿੱਤੀ ਕਿ ਕੈਂਪ ਵਿੱਚ ਹਾਜ਼ਰ ਸੈਨਿਕਾਂ/ਵਿਧਵਾਵਾਂ ਨੂੰ ਉਨ੍ਹਾਂ ਦੇ ਹੱਕਾਂ, ਭੱਤਿਆਂ ਤੇ ਪੈਨਸ਼ਨ ਸਬੰਧੀ ਪ੍ਰਕਿਰਿਆਵਾਂ ਬਾਰੇ ਪੰਜਾਬ ਰੈਜੀਮੈਂਟ ਦੀ ਟੀਮ ਵੱਲੋਂ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਪੰਜਾਬ ਰੈਜੀਮੈਂਟ ਸੈਂਟਰ ਦੇ ਕਮਾਂਡੈਂਟ, ਬ੍ਰਿਗੇਡੀਅਰ, ਸਾਜੇਸ਼ ਬਾਬੂ ਪੀ.ਜੀ. ਪੰਜਾਬ ਰਿਕਾਰਡ ਆਫਿਸ ਦੇ ਕਮਾਂਡਿੰਗ ਅਫਸਰ ਲੈਫਟੀਨੈਟ ਕਰਨਲ ਦੇਵਾਸ਼ੀਸ਼ ਡੇ ਦੀ ਇਹ ਲੋਕ-ਹਿਤੈਸ਼ੀ ਕੈਂਪ ਲਗਾਉਣ ਲਈ ਸ਼ਲਾਘਾ ਕੀਤੀ। ਸਾਬਕਾ ਫ਼ੌਜੀਆਂ ਵਿਧਵਾਵਾਂ ਨੇ ਕੈਂਪ ਦੇ ਪ੍ਰਬੰਧਾਂ ਤੋਂ ਸੰਤੁਸ਼ਟੀ ਜ਼ਾਹਿਰ ਕਰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮਾਨਸਾ ਦੇ ਅਧਿਕਾਰੀ, ਸਮੂਹ ਕਰਮਚਾਰੀਆਂ ਅਤੇ ਪੰਜਾਬ ਰੈਜੀਮੈਂਟ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਹਾਰਦਿਕ ਮਿਲਨ ਟੀਮ ਦੇ ਮੈਂਬਰ ਸੂਬੇਦਾਰ ਕਲਰਕ ਵਿਵੇਕ ਕੁਮਾਰ ਸਿੰਘ ਅਤੇ ਨਾਇਕ ਕਲਰਕ ਗੁਨਜੀਤ ਸਿੰਘ ਤੋਂ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।