ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਵੱਲੋਂ ਮਾਨਸਾ ਵਿਖੇ ਕੀਤਾ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ। ਸਰਕਾਰ ਦੀ ਸਾੜੀ ਅਰਥੀ ਪੰਜਾਬ ਸਟੇਟ ਮਿਨਿਸਟੀਰੀਅਲ ਸਰਵਿਸ ਯੂਨੀਅਨ
Publish Date: Wed, 04 Nov 2026 06:21 PM (IST)
Updated Date: Wed, 04 Nov 2026 06:23 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾਈ ਸੱਦੇ ਤੇ ਅੱਜ ਜ਼ਿਲ੍ਹਾ ਮਾਨਸਾ ਵਿਖੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਅਤੇ ਲਟਕਦੀਆਂ ਮੰਗਾਂ ਦੇ ਵਿਰੋਧ ਵਿਚ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਦਫ਼ਤਰੀ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦਾ ਪਿਟ ਸਿਆਪਾ ਕੀਤਾ ਗਿਆ ਤੇ ਪੁਤਲਾ (ਫੂਕ ਕੇ ਆਪਣਾ ਸਖ਼ਤ ਰੋਸ ਪ੍ਰਗਟਾਇਆ। ਪੀਐਸਐਮਐਸਯੂ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ, ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਦੇ ਪ੍ਰਧਾਨ ਤੇ ਸਟੇਟ ਕਾਨੂੰਨੀ ਸਲਾਹਕਾਰ ਹਰਪ੍ਰੀਤ ਸਿੰਘ ਤੇ ਸਿਹਤ ਵਿਭਾਗ ਦੇ ਪ੍ਰਧਾਨ ਸੰਦੀਪ ਸਿੰਘ ਬਾਲੀਆ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਦਾ ਮੁਲਾਜ਼ਮ ਤੇ ਪੈਨਸ਼ਨਰ ਵਰਗ ਇਸ ਸਰਕਾਰ ਤੋਂ ਬਹੁਤ ਦੁਖੀ ਹੈ ਕਿਉਕਿ ਜੋ ਸਰਕਾਰ ਮੁਲਾਜ਼ਮਾਂ ਨੂੰ ਸੱਤਾ ਵਿਚ ਆਉਣ ਤੋਂ ਪਹਿਲਾਂ ਜੋ ਗਰੰਟੀਆਂ ਦਿੱਤੀਆਂ ਸਨ ਉਨ੍ਹਾਂ ਤੋਂ ਮੁਕਰ ਗਈ ਹੈ। ਪੈਨਸ਼ਨ ਯੂਨੀਅਨ ਦੇ ਸਿਕੰਦਰ ਸਿੰਘ ਘਰਾਂਗਣਾ, ਆਤਮਾ ਸਿੰਘ ਪਮਾਰ, ਕੁਲਵਿੰਦਰ ਸਿੰਘ ਇੰਡਸਟਰੀ ਡਿਪਾਰਟਮੈਂਟ ਗੁਰਦਰਸ਼ਨ ਸਿੰਘ ਤੇ ਦਰਸ਼ਨ ਸਿੰਘ ਨੰਗਲ ਕਲਾਂ ਨੇ ਸੰਬੋਧਨ ਦੌਰਾਨ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਸਮੂਹ ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਤੁਰੰਤ ਲਾਗੂ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਤੇ ਏਰੀਅਰ ਦਾ ਭੁਗਤਾਨ ਬਿਨ੍ਹਾਂ ਕਿਸੇ ਦੇਰੀ ਦੇ ਕੀਤਾ ਜਾਵੇ। ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਕੱਚੇ, ਠੇਕਾ ਆਧਾਰਿਤ ਤੇ ਕੰਟਰੈਕਟ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਛੇਵੇਂ ਪੇ-ਕਮਿਸ਼ਨ ਦੀਆਂ ਰਿਪੋਰਟਾਂ ਵਿਚ ਰਹਿ ਗਈਆਂ ਖਾਮੀਆਂ ਨੂੰ ਦੂਰ ਕਰਕੇ ਮੁਲਾਜ਼ਮ ਪੱਖੀ ਬਣਾਇਆ ਜਾਵੇ। ਸਰਕਾਰੀ ਵਿਭਾਗਾਂ ਵਿਚ ਖਾਲੀ ਪਈਆਂ ਕਲੈਰੀਕਲ ਆਸਾਮੀਆਂ ਨੂੰ ਜਲਦ ਤੋਂ ਜਲਦ ਪੱਕੇ ਤੌਰ ਤੇ ਭਰਿਆ ਜਾਵੇ। ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਆਖਿਆ ਕਿ ਮੌਜੂਦਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੂੰਹ ਮੋੜ ਲਿਆ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਪੂਰੀ ਤਰ੍ਹਾਂ ਅਣਡਿੱਠ ਕੀਤਾ ਜਾਵੇਗਾ ਤੇ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਸਖ਼ਤ ਖਾਮਿਆਜ਼ਾ ਭੁਗਤਣਾ ਪਵੇਗਾ। ਇਸ ਰੋਸ ਮੁਜ਼ਾਹਰੇ ਦੌਰਾਨ ਔਰਤ ਮੁਲਾਜ਼ਮਾਂ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ, ਜਿਨ੍ਹਾਂ ਵਿੱਚ ਹਰਬੰਸ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ ਸਟੈਨੋ, ਹਰਪ੍ਰੀਤ ਕੌਰ ਸਟੈਨੋ, ਰੋਜੀ, ਸੁਖਪ੍ਰੀਤ ਕੌਰ, ਸੰਦੀਪ ਕੌਰ, ਗੁਰਪ੍ਰੀਤ ਕੌਰ, ਰੇਨੂਬਾਲਾ, ਸ਼ੈਲੀ, ਗੀਤਾ ਰਾਣੀ, ਜਸਪ੍ਰੀਤ ਕੌਰ, ਅਵਤਾਰ ਸਿੰਘ, ਸਕੁੰਤਲ ਰਾਣੀ, ਗੁਰਮੀਤ ਸਿੰਘ ਗਾਗੋਵਾਲ, ਜੱਗਾ ਸਿੰਘ ਅਲੀਸ਼ੇਰ, ਹਿੰਮਤ ਸਿੰਘ, ਬਿੱਕਰ ਸਿੰਘ ਮਾਖਾ, ਬਿਕਰ ਸਿੰਘ ਮੁੰਗਾਣੀਆਂ, ਕੇਵਲ ਸਿੰਘ, ਆਤਮਾ ਸਿੰਘ ਪਮਾਰ, ਬਲਜੀਤ ਸਿੰਘ, ਕਰਨਪਾਲ, ਮਨੀਸ਼ ਕੁਮਾਰ, ਜਸਵੰਤ ਸਿੰਘ, ਮਨੋਜ ਕੁਮਾਰ, ਭੁਪਿੰਦਰ ਸਿੰਘ ਅਤੇ ਰਾਜਪਾਲ ਸਿੰਘ ਆਦਿ ਸ਼ਾਮਲ ਸਨ।